HOME ਸੈਂਟਰ ਸਕੂਲ ਖੁਖਰੈਣ ਤੇ ਖਾਲੂ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ ਰੋਜ਼ਾ...

ਸੈਂਟਰ ਸਕੂਲ ਖੁਖਰੈਣ ਤੇ ਖਾਲੂ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

3
ਕਪੂਰਥਲਾ,  (ਸਮਾਜ ਵੀਕਲੀ)  ( ਵਿਸ਼ੇਸ਼ ਪ੍ਰਤੀਨਿਧ)– ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵਗਠਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਟ੍ਰੇਨਿੰਗ ਦੇਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਖੁਖਰੈਣ , ਖਾਲੂ  ਬਲਾਕ ਕਪੂਰਥਲਾ -3 ਵਿਖੇ ਇੱਕ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਕਲਸਟਰ ਖੁਖਰੈਣ ਤੇ ਖਾਲੂ ਦੇ ਵੱਖ-ਵੱਖ ਸਕੂਲਾਂ ਦੇ ਐਸ ਐਮ ਸੀ ਚੇਅਰਮੈਨ ਮੈਂਬਰ ਅਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਭਾਗ ਲਿਆ ਗਿਆ। ਸਵਿੰਦਰ ਸਿੰਘ ਸੈਂਟਰ ਹੈੱਡ ਟੀਚਰ ਤੇ ਪ੍ਰਿੰਸੀਪਲ ਸੁਰਿੰਦਰ ਕੌਰ ਦੀ ਦੇਖ ਵਿੱਚ ਹੋਈ ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਨੇ ਕਿਹਾ ਕਿ  ਸਕੂਲ ਮੈਨੇਜਮੈਂਟ ਕਮੇਟੀਆਂ ਦਾ ਵੀ ਵੱਡਮੁੱਲਾ ਯੋਗਦਾਨ ਹੈ। ਉਹਨਾਂ ਐਸ ਐਮ ਸੀ ਚੇਅਰਮੈਨ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਤਰੱਕੀ ਸਭ ਦੀ ਜਿੰਮੇਵਾਰੀ ਤਹਿਤ ਸਕੂਲਾਂ ਦੇ ਬਣਾਏ ਦੇ ਵਿਕਾਸ ਲਈ ਅਧਿਆਪਕਾਂ ਦਾ ਸਹਿਯੋਗ ਦੇਣ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਕਿਤਾਬਾਂ, ਮੁਫਤ ਵਰਦੀਆਂ, ਦੁਪਹਿਰ ਦਾ ਖਾਣਾ ਤੇ ਹੋਰ ਸਹੂਲਤਾਂ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਨਵਜੋਤ ਸਿੰਘ ਕਰੀਰ ਬੀ ਆਰ ਸੀ ਕਪੂਰਥਲਾ -3 , ਸਵਿੰਦਰ ਸਿੰਘ ਸੈਂਟਰ  ਹੈੱਡ ਟੀਚਰ, ਸੁਖਪਾਲ ਸਿੰਘ ਵੱਲੋਂ ਬਹੁਤ ਹੀ ਸਚੁੱਜੇ ਢੰਗ ਨਾਲ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆ ਟ੍ਰੇਨਿੰਗ ਸੈਸ਼ਨ ਨੂੰ ਬਹੁਤ ਰੌਚਕ ਬਣਾਈ ਰੱਖਿਆ ਗਿਆ। ਇਸ ਮੌਕੇ ਦੋ ਫੇਜਾਂ ਵਿੱਚ ਹੋਈ ਟ੍ਰੇਨਿੰਗ ਵਰਕਸ਼ਾਪ ਦੌਰਾਨ ਹਾਜ਼ਰ  ਮੈਂਬਰਾਂ ਨੂੰ ਚਾਹ ਪਾਣੀ ਦੇ ਨਾਲ ਨਾਲ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ ਮਲਕੀਤ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ, ਸੁਖਪਾਲ ਸਿੰਘ, ਗੁਰਮੀਤ ਸਿੰਘ ਖਾਲਸਾ ਅਲੌਦੀਪੁਰ ,  ਮਹਿੰਦਰ ਕੌਰ ਆਦਿ ਅਧਿਆਪਕ ਤੇ ਐੱਸ ਐੱਮ ਸੀ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਿੱਜੀ ਅਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ
Next articleਮੁੱਖ ਅਧਿਆਪਕਾ ਬਣੇ ਮੈਡਮ ਕਮਲਪ੍ਰੀਤ ਕੌਰ ਨੇ ਸਕੂਲ ਨੂੰ ਕੀਤੀ ਫਰਿਜ਼ ਦਾਨ।