ਕਪੂਰਥਲਾ, (ਸਮਾਜ ਵੀਕਲੀ) ( ਵਿਸ਼ੇਸ਼ ਪ੍ਰਤੀਨਿਧ )– ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵਗਠਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਟ੍ਰੇਨਿੰਗ ਦੇਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਬਲੀਪੁਰ ਬਲਾਕ ਮਸੀਤਾਂ ਵਿਖੇ ਇੱਕ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਲਸਟਰ ਮੁਹੱਬਲੀਪੁਰ ਦੇ ਵੱਖ-ਵੱਖ ਸਕੂਲਾਂ ਦੇ ਐਸ ਐਮ ਸੀ ਚੇਅਰਮੈਨ ਮੈਂਬਰ ਅਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਹਰਮਿੰਦਰ ਸਿੰਘ ਜੋਸਨ ਨੇ ਸਮੂਹ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਕੁਲਦੀਪ ਸਿੰਘ ਸੈਂਟਰ ਹੈੱਡ ਟੀਚਰ ਦੀ ਦੇਖ ਵਿੱਚ ਹੋਈ ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਬੀ ਆਰ ਸੀ ਨੇ ਕਿਹਾ ਕਿ ਸਕੂਲਾਂ ਦੀ ਕਾਇਆ ਕਲਪ ਕਰਨ ਵਿੱਚ ਅਧਿਆਪਕਾਂ ਦੇ ਨਾਲ ਨਾਲ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਵੀ ਵੱਡਮੁੱਲਾ ਯੋਗਦਾਨ ਹੈ। ਉਹਨਾਂ ਐਸ ਐਮ ਸੀ ਚੇਅਰਮੈਨ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਤਰੱਕੀ ਸਭ ਦੀ ਜਿੰਮੇਵਾਰੀ ਤਹਿਤ ਸਕੂਲਾਂ ਦੇ ਬਣਾਏ ਦੇ ਵਿਕਾਸ ਲਈ ਅਧਿਆਪਕਾਂ ਦਾ ਸਹਿਯੋਗ ਦੇਣ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਕਿਤਾਬਾਂ, ਮੁਫਤ ਵਰਦੀਆਂ, ਦੁਪਹਿਰ ਦਾ ਖਾਣਾ ਤੇ ਹੋਰ ਸਹੂਲਤਾਂ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਰਿਸੋਰਸ ਪਰਸਨ ਰਾਜੂ ਜੈਨਪੁਰੀ ਵੱਲੋਂ ਬਹੁਤ ਹੀ ਸਚੁੱਜੇ ਢੰਗ ਨਾਲ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆ ਟ੍ਰੇਨਿੰਗ ਸੈਸ਼ਨ ਨੂੰ ਬਹੁਤ ਰੌਚਕ ਬਣਾਈ ਰੱਖਿਆ ਗਿਆ। ਦੋ ਫੇਜਾਂ ਵਿੱਚ ਹੋਈ ਟ੍ਰੇਨਿੰਗ ਵਰਕਸ਼ਾਪ ਦੌਰਾਨ ਹਾਜ਼ਰ ਮੈਂਬਰਾਂ ਨੂੰ ਚਾਹ ਪਾਣੀ ਦੇ ਨਾਲ ਨਾਲ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ ਹੈੱਡ ਟੀਚਰ ਸੁਖਚੈਨ ਸਿੰਘ ਬੱਧਣ,ਹੈੱਡ ਟੀਚਰ ਚਰਨਜੀਤ ਕੌਰ,ਹੈੱਡ ਟੀਚਰ ਜਸਪਾਲ ਸਿੰਘ, ਰਾਜਦੀਪ ਕੌਰ,ਸੂਰਤ ਸਿੰਘ ਸਕੂਲ ਮੁਖੀ, ਸਰਬਜੀਤ ਸਿੰਘ, ਬਰਿੰਦਰ ਸਿੰਘ, ਕੁਲਦੀਪ ਕੌਰ,ਚੰਦਨ ਮਨਚੰਦਾ,ਕਮਲਜੀਤ ਸਿੰਘ, ਹੈੱਡ ਟੀਚਰ ਕੁਲਵਿੰਦਰ ਕੌਰ, ਗੁਰਜਿੰਦਰ ਸਿੰਘ ਮੁੱਤੀ, ਚੇਅਰਮੈਨ ਰਾਜਵੀਰ ਸਿੰਘ, ਮਮਤਾ, ਨਵਜੋਤ ਕੌਰ,ਮੀਨੂ ਰਾਣੀ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਚੇਅਰਮੈਨ, ਸਕੱਤਰ ਤੇ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



