
ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵਗਠਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਟ੍ਰੇਨਿੰਗ ਦੇਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਮੁਸ਼ਕਵੇਦ ਬਲਾਕ ਕ-2 ਵਿਖੇ ਇੱਕ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਲਸਟਰ ਮੁਸ਼ਕਵੇਦ ਦੇ ਵੱਖ-ਵੱਖ ਸਕੂਲਾਂ ਦੇ ਐਸ ਐਮ ਸੀ ਚੇਅਰਮੈਨ ਮੈਂਬਰ ਅਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸੈਂਟਰ ਹੈੱਡ ਟੀਚਰ ਪ੍ਰਵੀਨ ਕੁਮਾਰ ਦੀ ਦੇਖ ਵਿੱਚ ਹੋਈ ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਿੱਖਿਆ ਸ਼ਾਸਤਰੀ ਬਲਵਿੰਦਰ ਕੌਰ ਨੇ ਕਿਹਾ ਕਿ ਸਕੂਲਾਂ ਦੀ ਕਾਇਆ ਕਲਪ ਕਰਨ ਵਿੱਚ ਅਧਿਆਪਕਾਂ ਦੇ ਨਾਲ ਨਾਲ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਵੀ ਵੱਡਮੁੱਲਾ ਯੋਗਦਾਨ ਹੈ। ਉਹਨਾਂ ਐਸ ਐਮ ਸੀ ਚੇਅਰਮੈਨ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਤਰੱਕੀ ਸਭ ਦੀ ਜਿੰਮੇਵਾਰੀ ਤਹਿਤ ਸਕੂਲਾਂ ਦੇ ਬਣਾਏ ਦੇ ਵਿਕਾਸ ਲਈ ਅਧਿਆਪਕਾਂ ਦਾ ਸਹਿਯੋਗ ਦੇਣ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਕਿਤਾਬਾਂ, ਮੁਫਤ ਵਰਦੀਆਂ, ਦੁਪਹਿਰ ਦਾ ਖਾਣਾ ਤੇ ਹੋਰ ਸਹੂਲਤਾਂ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਰਿਸੋਰਸ ਪਰਸਨ ਬੀ ਆਰ ਸੀ ਪਵਨ ਕੁਮਾਰ ਵੱਲੋਂ ਬਹੁਤ ਹੀ ਸਚੁੱਜੇ ਢੰਗ ਨਾਲ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆ ਟ੍ਰੇਨਿੰਗ ਸੈਸ਼ਨ ਨੂੰ ਬਹੁਤ ਰੌਚਕ ਬਣਾਈ ਰੱਖਿਆ ਗਿਆ। ਇਸ ਮੌਕੇ ਨੇ ਵੀ ਸੰਬੋਧਨ ਕੀਤਾ। ਦੋ ਫੇਜਾਂ ਵਿੱਚ ਹੋਈ ਟ੍ਰੇਨਿੰਗ ਵਰਕਸ਼ਾਪ ਦੌਰਾਨ ਹਾਜ਼ਰ ਮੈਂਬਰਾਂ ਨੂੰ ਚਾਹ ਪਾਣੀ ਦੇ ਨਾਲ ਨਾਲ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ ਹਰਪ੍ਰੀਤ ਸਿੰਘ ਮੁਸ਼ਕਵੇਦ, ਬਲਵਿੰਦਰ ਭੰਡਾਲ ਚੂਹੜਵਾਲ ਮਿਡਲ ਸਕੂਲਾਂ ਦੇ ਮੁਖੀ, ਅਧਿਆਪਕ ਤੇ ਐੱਸ ਐੱਮ ਸੀ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


