ਕੇਂਦਰ ਸਰਕਾਰ ਬੂਸਟਰ ਡੋਜ਼ ਤੇ ਬੱਚਿਆਂ ਦੇ ਟੀਕਾਕਰਨ ਬਾਰੇ ਫੈਸਲਾ ਲਏ: ਗਹਿਲੋਤ

ਜੈਪੂਰ (ਸਮਾਜ ਵੀਕਲੀ):  ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਰੋਨਾ ਦੇ ਵਧਦੇ ਮਾਮਲਿਆਂ ਕਾਰਨ ਕੇਂਦਰ ਸਰਕਾਰ ਨੂੰ ਕਰੋਨਾ ਟੀਕਾਕਰਨ ਦੇ ਬੂਸਟਰ ਡੋਜ਼ ਅਤੇ ਬੱਚਿਆਂ ਨੂੰ ਟੀਕੇ ਲਗਾਉਣ ਬਾਰੇ ਫੈਸਲਾ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੱਚਿਆਂ ਦਾ ਟੀਕਾਕਰਨ ਤੇ ਬਾਲਗਾਂ ਨੂੰ ਬੂਸਟਰ ਡੋਜ਼ ਲੱਗਣਾ ਸ਼ੁਰੂ ਹੋ ਗਿਆ ਹੈ ਤੇ ਭਾਰਤ ਸਰਕਾਰ ਨੂੰ ਵੀ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਦੀ ਮੰਗ ਕੀਤੀ ਤੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣ ਲਈ ਕਿਹਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਕਾਂਗਰਸ ਨੇ ਟਿਕਟ ਦੇ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ
Next articleਲਖੀਮਪੁਰ ਖੀਰੀ ਹਿੰਸਾ: ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਲਈ ਸੰਸਦ ’ਚ ਜ਼ੋਰਦਾਰ ਹੰਗਾਮਾ:ਦੋਵੇਂ ਸਦਨ ਦਿਨ ਭਰ ਲਈ ਉਠਾਏ