ਮੋਦੀ ਸਰਕਾਰ ਦੇ ਦਬਾਅ ਅੱਗੇ ਨਹੀਂ ਝੁਕਾਂਗੇ-ਸੁਖਜੀਤ ਸਿੰਘ ਬੱਗਾ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿੱਚ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਪੂਰੇ ਭਾਰਤ ਵਿੱਚ ਪੁੱਤਲੇ ਫ਼ੂਕਣ ਦੇ ਦਿੱਤੇ ਸੱਦੇ ਤਹਿਤ ਅੱਜ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਬੋਲਦਿਆਂ ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਨੇ ਕਿਹਾ ਕਿ ਦੇਸ਼ ਲਈ ਅਨਾਜ਼ ਪੈਦਾ ਕਰਨ ਵਾਲੇ ਕਿਸਾਨਾਂ ਤੇ ਅੱਜ ਅੰਨ੍ਹਾ ਤਸ਼ੱਸਦ ਕੀਤਾ ਜਾ ਰਿਹਾ ਹੈ। ਕਿਸਾਨਾਂ ਤੇ ਅੰਨ੍ਹਾ ਤਸ਼ੱਸਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਰਾਸ਼ਟਰਪਤੀ ਐਵਾਰਡ ਦੇਣ ਦੀਆਂ ਸਿਫਾਰਸ਼ਾਂ ਕੀਤੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਦੀ ਦੇਸ਼ ਦੇ ਕਿਸਾਨਾਂ ਨਾਲ ਇਸ ਤੋਂ ਵੱਡੀ ਬੇਇਨਸਾਫ਼ੀ ਕੀ ਹੋ ਸਕਦੀ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਮੋਦੀ ਅਤੇ ਹਰਿਆਣਾ ਸਰਕਾਰ ਨੇ ਜ਼ੋ ਹਥਕੰਡੇ ਅਪਣਾਏ ਹਨ, ਕਿਸਾਨ ਉਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਨੇ ਕਿਹਾ ਕਿ ਮੋਦੀ ਸਰਕਾਰ ਹੁਣ ਫਸਲਾਂ ਤੇ ਐਮ ਐਸ ਪੀ ਦੇਣ ਤੋਂ ਭੱਜ ਰਹੀ ਹੈ,ਜਦ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ ਸੀ। ਉਹਨਾਂ ਨੇ ਕਿਹਾ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨੂੰ ਵੇਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਆਪਣੇ ਹੱਕ ਹਰ ਹਾਲਤ ਵਿੱਚ ਲੈਣਗੇ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜ਼ਿਲੇ ਅੰਦਰ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਨੁੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਹਰ ਮੁਸਕਿਲ ਵਿੱਚ ਸਾਥ ਦਿੱਤਾ ਜਾਵੇਗਾ। ਇਸ ਮੌਕੇ
ਜਿਲਾ ਪ੍ਰਧਾਨ ਸੁਖਜੀਤ ਸਿੰਘ ਬੱਗਾ, ਜ਼ਿਲਾ ਪ੍ਰਧਾਨ ਜਲੰਧਰ ਰਣਜੀਤ ਸਿੰਘ ਅਲੀਪੁਰ, ਗੁਰਵਿੰਦਰ ਸਿੰਘ ਜਿਲਾ ਮੀਤ ਪ੍ਰਧਾਨ ਜਲੰਧਰ ,ਕੁਲਵਿੰਦਰ ਸਿੰਘ ਗਿੱਦੜ ਪਿੰਡੀ, ਡਾਕਟਰ ਰਜਿੰਦਰ ਸਿੰਘ ਸਭਰਾ ਜ਼ਿਲਾ ਤਰਨਤਾਰਨ, ਕਾਰਜ ਸਿੰਘ ਸਭਰਾ ਜੋਨ ਪ੍ਰਧਾਨ, ਅਮਰਜੀਤ ਸਿੰਘ ਬਰਵਾਲਾ, ਜੋਨ ਸੀਨੀਅਰ ਮੀਤ ਪ੍ਰਧਾਨ, ਸਾਹਿਬ ਸਿੰਘ ਸੂਬਾ ਵਿੱਤ ਸਕੱਤਰ, ਸਤਨਾਮ ਸਿੰਘ ਸੋਨੂ ,ਅਮਰਿੰਦਰ ਸਿੰਘ ਸੰਢੋਰੀਆ, ਗੁਰਪ੍ਰੀਤ ਸਿੰਘ ਰਿੰਕੂ,ਗੁਰਬਿੰਦਰ ਸਿੰਘ ਸੰਢੌਰੀਆ, ਬਲਦੇਵ ਸਿੰਘ ਨਵਾਂ ਠੱਟਾ, ਮਾਸਟਰ ਭਜਨ ਸਿੰਘ, ਗੁਰਨਾਮ ਸਿੰਘ ਜੱਬੋਵਾਲ, ਤਰਸੇਮ ਸਿੰਘ ਜੱਬੋਵਾਲ, ਸੁਖਵਿੰਦਰ ਸਿੰਘ, ਜਗਦੀਪ ਸਿੰਘ ਰੰਗੀਲਪੁਰ, ਗੁਰਪ੍ਰੀਤ ਸਿੰਘ ਲੇਈ ਵਾਲਾ ਝਲ , ਗੁਰਸਾਨ ਸਿੰਘ, ਮਨਿੰਦਰਜੀਤ ਸਿੰਘ ਭਗਤਪੁਰ, ਗੁਰਦੇਵ ਸਿੰਘ ਭਗਤਪੁਰ, ਵਰਿੰਦਰ ਸਿੰਘ ਰੰਗੀਲਪੁਰ, ਜਗਜੀਤ ਸਿੰਘ, ਸਤਨਾਮ ਸਿੰਘ ਲੱਭਾ ਸਭਰਾ, ਗੁਰਮੀਤ ਸਿੰਘ ਗੱਗੜ, ਸਰਵਣ ਸਿੰਘ ,ਸੁਖਵਿੰਦਰ ਸਿੰਘ ,ਅਮਰੀਕ ਸਿੰਘ, ਤੇਜਪਾਲ ਸਿੰਘ, ਅਜੀਤ ਸਿੰਘ, ਪ੍ਰਭਜੀਤ ਸਿੰਘ, ਜੋਗਾ ਸਿੰਘ, ਦੇਸਾ ਸਿੰਘ, ਕਿੱਕਰ ਸਿੰਘ, ਸੁਖਜਿੰਦਰ ਸਿੰਘ, ਰਾਜਕਿਰਨ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly