ਅੱਪਰਾ,ਸਮਾਜ ਸੇਵਕ ਵਿਨੋਦ ਭਾਰਦਵਾਜ, (ਸਮਾਜ ਵੀਕਲੀ): ਪ੍ਰਗਣ ਸਿੰਘ ਢਿੱਲੋਂ ਸਾਬਕਾ ਸਰਪੰਚ ਤੇ ਮਨਵੀਰ ਸਿੰਘ ਢਿੱਲੋਂ ਸਮਾਜ ਸੇਵਕ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਕੇਂਦਰ ਸਰਕਾਰ ਦਾ ਇੱਕ ਸ਼ਲਾਘਾਯੋਗ ਫੈਸਲਾ ਹੈ। ਸਮਾਜ ਸੇਵਕ ਵਿਨੋਦ ਭਾਰਦਵਾਜ, ਪ੍ਰਗਣ ਸਿੰਘ ਢਿੱਲੋਂ ਸਾਬਕਾ ਸਰਪੰਚ ਤੇ ਮਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਤੇ ਨਾਲ ਨਾਲ ਪੂਰੇ ਭਾਰਤ ਦੇ ਕਿਸਾਨਾਂ ਨੇ ਆਪਣਾ ਅਹਿਮ ਰੋਲ ਅਦਾ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਪੂਰੇ ਭਾਰਤ ਦੇ ਕਿਸਾਨ ਅੰਤ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਅੜੇ ਰਹੇ, ਜਿਸ ਦੇ ਕਾਰਣ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਫੈਸਲਾ ਲੈਣਾ ਪਿਆ। ਉਨਾਂ ਕਿਹਾ ਕਿ ਇਹ ਜਿੱਤ ਸਮੂਹ ਕਿਸਾਨ ਤੇ ਮਜ਼ਦੂਰ ਭਰਾਵਾਂ ਦੀ ਸਾਂਝੀ ਜਿੱਤ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly