HOME ਕੇਦਰੀ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ...

ਕੇਦਰੀ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

1

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਕੇਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸਰਬਜੀਤ ਕੌਰ, ਚੀਫ ਲੀਗਲ ਏਡ ਡਿਫੈਂਸ ਕਾਊਂਸਲਰ ਹੁਸ਼ਿਆਰਪੁਰ ਵਿਸ਼ਾਲ ਨੰਦਾ ਨੇ ਕੇਦਰੀ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਦੁਰਪ੍ਰਬਾਵ ਵਾਰੇ ਦੱਸਿਆ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਵਾਰੇ ਜਾਣੂ ਕਰਵਾਇਆ। ਨਸ਼ਿਆਂ ਖਿਲਾਫ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ ਐਕਟ ਦੇ ਕਾਨੂੰਨੀ ਉਪਬੰਧਾਂ ਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ।ਇਸੇ ਤਰ੍ਹਾਂ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਜਿਵੇਂ ਰਾਜੋਵਾਲ, ਰਾਮੂ ਥਿਆਰਾ, ਬਰੋਟਾ, ਰਸੂਲਪੁਰ, ਚੱਕ ਹਾਜੀਪੁਰ, ਕਾਲੇਬੇਗ, ਓਟ ਕਲੀਨਿਕ ਹੈਲਥ ਸੈਂਟਰ, ਦਸੂਹਾ , ਓਟ ਕਲੀਨਿਕ ਹੈਲਥ ਸੈਂਟਰ ਬੂਧਾਬਰ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਡਾ. ਕੁਸੁਮ ਵਰਮਾ ਤੇ ਡਾ. ਰਾਜੀਵ ਵਰਮਾ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ
Next articleਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ 12 ਜਨਵਰੀ 2026 ਨੂੰ