(ਸਮਾਜ ਵੀਕਲੀ): ਕੇਂਦਰ ਸਰਕਾਰ ਦੀ ਟੀਮ ਭਲਕੇ ਪੰਜਾਬ ’ਚ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਆ ਸਕਦੀ ਹੈ। ਖ਼ੁਰਾਕ ਤੇ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਬੀਤੇ ਦਿਨ ਹੀ ਕੇਂਦਰ ਨੂੰ ਮਾਪਦੰਡਾਂ ਵਿੱਚ ਛੋਟ ਲਈ ਪੱਤਰ ਲਿਖ ਦਿੱਤਾ ਸੀ ਅਤੇ ਅੱਜ ਕੇਂਦਰੀ ਫੂਡ ਸਕੱਤਰ ਨਾਲ ਗੱਲ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਭਲਕੇ ਪੰਜਾਬ ਵਿਚ ਟੀਮ ਜਾਇਜ਼ਾ ਲੈਣ ਲਈ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਨਾਲ ਭਲਕੇ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਭਾਰਤੀ ਖ਼ੁਰਾਕ ਨਿਗਮ ਨੇ ਇੱਕਾ-ਦੁੱਕਾ ਥਾਵਾਂ ’ਤੇ ‘ਸਿੱਧੀ ਡਲਿਵਰੀ’ ਲੈਣ ’ਤੇ ਇਤਰਾਜ਼ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly