* ਕੁਦਰਤੀ ਕਰੋਪੀ ਦੇ ਕਹਿਰ ਤੇ ਰਹਿਮ ਲਈ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਇੰਟਰਨੈਸ਼ਨਲ ਸੰਤ ਸਮਾਜ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਰਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਵੇ ਅਤੇ ਇੱਕ ਰਾਹਤ ਪੈਕੇਜ ਫੋਰੀ ਤੌਰ ਤੇ ਪੰਜਾਬ ਲਈ ਐਲਾਨ ਕਰੇ ਤਾਂ ਕਿ ਪੰਜਾਬ ਵਾਸੀਆਂ ਨੂੰ ਰਾਹਤ ਦਿੱਤੀ ਜਾ ਸਕੇ ਅਤੇ ਪੰਜਾਬੀਆਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਹੋਵੇ । ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੀ ਆਪਣੇ ਰਾਹਤ ਕਾਰਜਾਂ ‘ਚ ਤੇਜ਼ੀ ਲਿਆਵੇ ਤਾਂ ਕਿ ਵੱਧ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਣ । ਸੰਤ ਜਗੇੜਾ ਨੇ ਆਖਿਆ ਕਿ ਸੰਤ ਸਮਾਜ ਵੀ ਇਸ ਉਜਾੜੇ ਵਿੱਚ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰੇਗਾ ਅਤੇ ਜਲਦ ਹੀ ਉਹ ਅਤੇ ਸੰਤ ਸਮਾਜ ਦੇ ਮੈਂਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ । ਉਹਨਾਂ ਆਖਿਆ ਕਿ ਇਸ ਵਕਤ ਹਰ ਰਾਜਨੀਤਕ ਪਾਰਟੀ ਨੂੰ ਰਾਜਨੀਤੀ ਖੇਡੇ ਬਿਨਾਂ ਪੰਜਾਬੀਆਂ ਦੀ ਮਦਦ ਕਰਨੀ ਚਾਹੀਦੀ ਹੈ। ਉਹਨਾਂ ਸਮੁੱਚੇ ਪੰਜਾਬੀਆਂ, ਦਾਨੀ ਸੱਜਣਾਂ ਅਤੇ ਐਨ ਆਰ ਆਈ ਸੱਜਣਾਂ ਨੂੰ ਅਪੀਲ ਕੀਤੀ ਕਿ ਦਿਲ ਖੋਲ੍ਹ ਕੇ ਪੰਜਾਬ ਲਈ ਆਪਣਾ ਯੋਗਦਾਨ ਪਾਉਣ ਤਾਂ ਕਿ ਪੰਜਾਬ ਨੂੰ ਇਸ ਤ੍ਰਾਸਦੀ ‘ਚੋਂ ਕੱਢਿਆ ਜਾ ਸਕੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


