HOME ਸੈਂਟਰ ਸਕੂਲ ਟਿੱਬਾ ( ਮਸੀਤਾਂ) ਵਿਖੇ ਵੱਖ ਵੱਖ ਸਕੂਲ ਮੈਨੇਜਮੈਂਟ ਕਮੇਟੀਆਂ ਦੀ...

ਸੈਂਟਰ ਸਕੂਲ ਟਿੱਬਾ ( ਮਸੀਤਾਂ) ਵਿਖੇ ਵੱਖ ਵੱਖ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਕਪੂਰਥਲਾ,  (ਸਮਾਜ ਵੀਕਲੀ)  ( ਵਿਸ਼ੇਸ਼ ਪ੍ਰਤੀਨਿਧ )– ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵਗਠਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਟ੍ਰੇਨਿੰਗ ਦੇਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਟਿੱਬਾ ਬਲਾਕ ਮਸੀਤਾਂ ਵਿਖੇ ਇੱਕ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਲਸਟਰ ਟਿੱਬਾ ਦੇ ਵੱਖ-ਵੱਖ ਸਕੂਲਾਂ ਦੇ ਐਸ ਐਮ ਸੀ ਚੇਅਰਮੈਨ ਮੈਂਬਰ ਅਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਭਾਗ ਲਿਆ ਗਿਆ। ਸੈਂਟਰ ਹੈੱਡ ਟੀਚਰ ਬਲਵਿੰਦਰ ਸਿੰਘ, ਦੀ ਦੇਖ ਵਿੱਚ ਹੋਈ ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਿੱਖਿਆ ਸ਼ਾਸਤਰੀ ਮਾਸਟਰ ਰਣਜੀਤ ਸਿੰਘ , ਮਾਸਟਰ ਬਲਵੀਰ ਸਿੰਘ   ਨੇ ਕਿਹਾ ਕਿ ਸਕੂਲਾਂ ਦੀ ਕਾਇਆ ਕਲਪ ਕਰਨ ਵਿੱਚ ਅਧਿਆਪਕਾਂ ਦੇ ਨਾਲ ਨਾਲ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਵੀ ਵੱਡਮੁੱਲਾ ਯੋਗਦਾਨ ਹੈ। ਉਹਨਾਂ ਐਸ ਐਮ ਸੀ ਚੇਅਰਮੈਨ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਤਰੱਕੀ ਸਭ ਦੀ ਜਿੰਮੇਵਾਰੀ ਤਹਿਤ ਸਕੂਲਾਂ ਦੇ ਬਣਾਏ ਦੇ ਵਿਕਾਸ ਲਈ ਅਧਿਆਪਕਾਂ ਦਾ ਸਹਿਯੋਗ ਦੇਣ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਕਿਤਾਬਾਂ, ਮੁਫਤ ਵਰਦੀਆਂ, ਦੁਪਹਿਰ ਦਾ ਖਾਣਾ ਤੇ ਹੋਰ ਸਹੂਲਤਾਂ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਗੁਰਪ੍ਰੀਤ ਸਿੰਘ ਬੀ ਆਰ ਸੀ ਮਸੀਤਾਂ ਅਤੇ ਸ਼੍ਰੀ ਰਾਜੂ  ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਡੇਰਾ ਸੈਯਦਾਂ ਵੱਲੋਂ ਬਹੁਤ ਹੀ ਸਚੁੱਜੇ ਢੰਗ ਨਾਲ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆ ਟ੍ਰੇਨਿੰਗ ਸੈਸ਼ਨ ਨੂੰ ਬਹੁਤ ਰੌਚਕ ਬਣਾਈ ਰੱਖਿਆ ਗਿਆ। ਇਸ ਮੌਕੇ ਨੇ ਵੀ ਸੰਬੋਧਨ ਕੀਤਾ। ਦੋ ਫੇਜਾਂ ਵਿੱਚ ਹੋਈ ਟ੍ਰੇਨਿੰਗ ਵਰਕਸ਼ਾਪ ਦੌਰਾਨ ਹਾਜ਼ਰ  ਮੈਂਬਰਾਂ ਨੂੰ ਚਾਹ ਪਾਣੀ ਦੇ ਨਾਲ ਨਾਲ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ ਹੈੱਡ ਟੀਚਰ ਮਨਜੀਤ ਕੌਰ,ਹੈੱਡ ਟੀਚਰ ਸੁਖਦੇਵ ਸਿੰਘ, ਸਰਬਜੀਤ ਸਿੰਘ, ਬਲਜੀਤ ਕੌਰ,ਸੁਖਦੀਪ ਸਿੰਘ, ਸੁਖਨਿੰਦਰ ਸਿੰਘ,ਰਾਜਵਿੰਦਰ ਕੌਰ, ਸਰਬਜੀਤ ਕੌਰ, ਸੁਖਵਿੰਦਰ ਸਿੰਘ ਜਾਰਜਪੁਰ ਮਿਡਲ ਸਕੂਲਾਂ ਦੇ ਮੁਖੀ, ਅਧਿਆਪਕ ਤੇ ਐੱਸ ਐੱਮ ਸੀ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੱਜ ਆਪਣੀ ਵੀ ਜਨਮ ਤਰੀਕ ਐ ( 14 ਅਕਤੂਬਰ )
Next articleਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਦੀ ਵਿਦਿਆਰਥੀ ਗੁਰਸ਼ਾਇਨ ਕੌਰ ਨੇ ਦੂਜੀ ਵਾਰ ਫਿਰ ਸਟੇਟ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਦਰਜ਼ ਕਰਵਾਇਆ ਆਪਣਾ ਨਾਮ ।