ਗੁਰੂ ਹਰਿਕ੍ਰਿਸ਼ਨ ਸਕੂਲ ‘ਚ ਦੁਸਹਿਰੇ ਨੂੰ ਸਮਰਪਿਤ ਸਮਾਗਮ

ਕੈਪਸ਼ਨ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੁਸਹਿਰੇ ਨੂੰ ਸਮਰਪਿਤ ਸਮਾਗਮ ਦੀਆਂ ਝਲਕੀਆਂ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਦੁਸਹਿਰੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਐਡਮਨਿਸਟੇਟਰ ਇੰਜ. ਨਿਮਰਤਾ ਕੌਰ ਉਚੇਚੇ ਤੌਰ ‘ਤੇ ਸਮਾਗਮ ਵਿੱਚ ਸ਼ਾਮਲ ਹੋਏ । ਇਸ ਦੌਰਾਨ ਵਿਦਿਆਰਥੀਆਂ ਰਾਮ ਲੀਲਾ ਦੀਆਂ ਝਾਕੀਆਂ ਦੁਆਰਾ ਭਗਵਾਨ ਸ੍ਰੀ ਰਾਮ ਚੰਦਰ ਜੀ ਵੱਲੋਂ ਦਿਖਾਏ ਨੇਕੀ ਦੇ ਰਸਤੇ ‘ਤੇ ਚੱਲਣ ਦਾ ਸੁਨੇਹਾ ਦਿੱਤਾ ।

ਇਸ ਮੌਕੇ ਮੈਡਮ ਅਨੀਤਾ ਸਹਿਗਲ, ਭੁਪਿੰਦਰ ਕੌਰ, ਨੀਲਮ ਕਾਲਡ਼ਾ, ਸੁਮਨ ਸ਼ਰਮਾ, ਮਨੀਸ਼ਾ ਵਰਮਾ, ਹਰਪਾਲ ਕੌਰ, ਗਗਨਦੀਪ ਕੌਰ, ਛਿੰਦਰਪਾਲ ਕੌਰ, ਪਵਨਦੀਪ ਕੌਰ, ਅੰਜੂ, ਦੀਪਿਕਾ, ਕਮਲਜੀਤ ਕੌਰ, ਨਵਨੀਤ ਕੌਰ, ਹਰਪਿੰਦਰ ਕੌਰ, ਸ਼ਵੇਤਾ ਮਹਿਤਾ, ਰੇਨੂ ਬਾਲਾ, ਪਰਮਿੰਦਰ ਕੌਰ, ਰਣਧੀਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਦਵਿੰਦਰਰਾਜ ਕੌਰ, ਲਵਿਤਾ, ਕੁਲਵਿੰਦਰ ਕੌਰ, ਬਲਪ੍ਰੀਤ ਕੌਰ, ਰਣਜੀਤ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਮ ਆਦਮੀ ਪਾਰਟੀ ਨੇ ਫੂਕਿਆ ਪ੍ਰਧਾਨ ਮੰਤਰੀ,ਗ੍ਰਹਿ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Next articleਡੇਂਗੂ ਸੰਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤਾ ਗਿਆ ਸਰਵੇ