HOME ਚੱਬੇਵਾਲ ਦੇ ਖੇਡ ਮੈਦਾਨਾਂ ਲਈ 11.18 ਕਰੋੜ ਜਾਰੀ – ਵਿਧਾਇਕ ਡਾ. ਇਸ਼ਾਂਕ

ਚੱਬੇਵਾਲ ਦੇ ਖੇਡ ਮੈਦਾਨਾਂ ਲਈ 11.18 ਕਰੋੜ ਜਾਰੀ – ਵਿਧਾਇਕ ਡਾ. ਇਸ਼ਾਂਕ

1

ਮਾਹਿਲਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ, ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ, ਅਤੇ ਸਰੀਰਕ ਫਿਟਨੈਸ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਚੱਬੇਵਾਲ ਵਿਧਾਨਸਭਾ ਖੇਤਰ ਦੇ ਖੇਡ ਮੈਦਾਨਾਂ ਦੇ ਵਿਕਾਸ ਲਈ ਜਾਰੀ ₹11.18 ਕਰੋੜ ਦੀ ਗ੍ਰਾਂਟ ਨਾਲ ਜਮੀਨੀ ਪੱਧਰ ’ਤੇ ਸਕਾਰਾਤਮਕ ਬਦਲਾਅ ਵੇਖਣ ਨੂੰ ਮਿਲੇਗਾ, ਇਹ ਵਿਚਾਰ ਚੱਬੇਵਾਲ ਦੇ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਜੰਡੋਲੀ ਅਤੇ ਸੂਣਾਂ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਮੌਕੇ ਜ਼ਾਹਿਰ ਕੀਤੇ। ਉਹਨਾਂ ਨੇ ਜਾਣਕਾਰੀ ਦਿੱਤੀ ਕਿ ਇਹਨਾਂ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਪ੍ਰੋਜੈਕਟਾਂ ਲਈ ਟੈਂਡਰ ਵੀ ਅਲਾਟ ਹੋ ਗਏ ਹਨ, ਜਿਸ ਨਾਲ ਵਿਕਾਸ ਕਾਰਜ ਜਲਦ ਸ਼ੁਰੂ ਹੋਣਗੇ। ਜੰਡੋਲੀ ਦੇ ਫੁੱਟਬਾਲ ਗਰਾਊਂਡ ਦੇ ਸੁਧਾਰ ਲਈ 39.22 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਦਕਿ ਪਿੰਡ ਸੂਣਾਂ ਦੇ ਖੇਡ ਮੈਦਾਨ ਦੇ ਵਿਕਾਸ ਲਈ 22.73 ਲੱਖ ਰੁਪਏ ਮਨਜ਼ੂਰ ਹੋਏ ਹਨ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਜੰਡੋਲੀ ਵਿੱਚ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਵੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ ਅਤੇ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਪਿੰਡ ਵਾਸੀਆਂ ਨੇ ਆਪਣੇ ਵਿਧਾਇਕ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਪਗ੍ਰੇਡ ਕੀਤੀਆਂ ਸੁਵਿਧਾਵਾਂ ਨਾਲ ਖੇਤਰ ਦੇ ਨੌਜਵਾਨ ਖਿਡਾਰੀਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਅਤੇ ਪ੍ਰਦਰਸ਼ਨ ਦੋਹਾਂ ਵਿੱਚ ਵਾਧਾ ਹੋਵੇਗਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਇਨਕਲਾਬੀ ਕ੍ਰਾਂਤੀਕਾਰੀ ਸੋਚ ਦੇ ਪਹਿਰੇਦਾਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਨ ਨੂੰ ਸਮਰਪਿਤ ਬੁੱਕ ਸਟਾਲ ਲਗਾਇਆ ਗਿਆ
Next articleਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ