ਗੜ੍ਹਸੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਮਾਰਕੀਟ ਕਮੇਟੀ ਗੜ੍ਹਸੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਵਲੋ ਦਾਣਾ ਮੰਡੀ ਸਮੁੰਦੜਾ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਇਸ ਮੋਕੇ ਚੇਅਰਮੈਨ ਬਲਦੀਪ ਸਿੰਘ ਸੇਣੀ ਨੇ ਕਿਹਾ ਕਿ ਮਾਰਕੀਟ ਕਮੇਟੀ ਗੜ੍ਹਸ਼ੰਕਰ ਅਧੀਨ ਆਉਂਦੀਆਂ ਸਾਰੀਆਂ ਮੰਡੀਆ ਚ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀਂ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫ਼ਸਲ ਦੀ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ ਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਅਤੇ ਲਾਈਟਾਂ ਦਾ ਖ਼ਾਸ ਪ੍ਰਬੰਧ ਕੀਤੇ ਗਿਆ ਹੈ ਇਸ ਮੌਕੇ ਸਰਪੰਚ ਪਿਆਰਾ ਰਾਮ ਸਮੁੰਦੜਾਂ, ਪੰਚ ਹੈਪੀ,ਸਰਪੰਚ ਹਰਵਿੰਦਰ ਸਿੰਘ ਬਲਾਕ ਪ੍ਰਧਾਨ, ਹਰਵਿੰਦਰ ਸਿੰਘ ਸੋਸ਼ਲ ਮੀਡੀਆ ਇੰਚਾਰਜ, ਸਰਪੰਚ ਅਜਮੇਰ ਸਿੰਘ ਬਲਾਕ ਪ੍ਰਧਾਨ, ਸਰਪੰਚ ਕੁਲਦੀਪ ਸਿੰਘ, ਪਨਸਪ ਤੋਂ ਇਸਪੈਕਟਰ ਸੁਖਵਿੰਦਰ ਸਿੰਘ, ਮਾਰਕਿਟ ਕਮੇਟੀ ਤੋਂ ਇੰਸਪੈਟਰ ਅੰਮ੍ਰਿਤ ਚੌਧਰੀ ਅਤੇ ਸਮੂਹ ਆੜਤੀ ਅਤੇ ਜਿਮੀਦਾਰ ਭਾਈਚਾਰਾ ਸ਼ਾਮਿਲ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



