ਚੇਅਰਮੈਨ ਕਰਨੈਲ ਰਾਮ ਬਾਲੂ ਦੀ ਤਾਜਪੋਸ਼ੀ ਸਮਾਗਮ ਮੌਕੇ ਹਲਕਾ ਵਿਧਾਇਕ ਇੰਦਰਜੀਤ ਕੋਰ ਮਾਨ , ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਵਿਸ਼ੇਸ਼ ਤੌਰ ਤੇ ਪਹੁੰਚੇ। 

 ਕਿਹਾ ; ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਆਹੁਦੇ ਦੇ ਕੇ ਨਿਵਾਜਿਆ ਹੈ। 

 ਨਕੋਦਰ ਮਹਿਤਪੁਰ  (ਸਮਾਜ ਵੀਕਲੀ)  (ਹਰਜਿੰਦਰ ਪਾਲ ਛਾਬੜਾ) ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਆਹੁਦੇ ਦੇ ਕੇ ਨਿਵਾਜਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਹਲਕਾ ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਵ ਨਿਯੁਕਤ ਚੇਅਰਮੈਨ ਕਰਨੈਲ ਰਾਮ ਬਾਲੂ ਨੂੰ ਮਾਰਕੀਟ ਕਮੇਟੀ ਨਕੋਦਰ ਵੱਲੋਂ ਆਹੁਦਾ ਸੰਭਾਲਣ ਤੇ ਸਨਮਾਨਿਤ ਕਰਨ ਉਪਰੰਤ ਪ੍ਰਗਟਾਏ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਕ੍ਰਾਂਤੀਕਾਰੀ ਅਤੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਮਿਹਨਤੀ ਵਰਕਰਾਂ ਤੇ ਆਗੂਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਕਰਨੈਲ ਰਾਮ ਬਾਲੂ ਇਮਾਨਦਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਹੈ ਅਤੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕੀਤੀ ਹੈ। ਸਨਮਾਨਿਤ ਹੋਣ ਉਪਰੰਤ ਨਵ ਨਿਯੁਕਤ ਚੇਅਰਮੈਨ ਕਰਨੈਲ ਰਾਮ ਬਾਲੂ ਨੇ ਆਪ ਪਾਰਟੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੇਂ ਆਪਣੀ ਜੁੰਮੇਵਾਰੀ ਨੂੰ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਮੰਡੀ ਸੀਜ਼ਨ 2025-26 ਲਈ ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਲਈ ਨਕੋਦਰ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸੁਚਾਰੂ ਤਰੀਕੇ ਨਾਲ ਖਰੀਦ ਲਈ ਮੰਡੀਆਂ ਵਿੱਚ ਸਾਫ-ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਚੇਅਰਮੈਨ ਕਰਨੈਲ ਰਾਮ ਬਾਲੂ ਨੇ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ, ਰਾਜਵਿੰਦਰ ਕੌਰ ਥਿਆੜਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ, ਸੀਨੀਅਰ ਆਗੂ ਦਰਸ਼ਨ ਟਾਹਲੀ, ਗੁਰਨਾਮ ਸਿੰਘ ਜੱਖੂ ਪ੍ਰਧਾਨ ਨਗਰ ਪੰਚਾਇਤ ਬਿਲਗਾ, ਸੁਖਵਿੰਦਰ ਗਡਵਾਲ, ਸ਼ਾਂਤੀ ਸਰੂਪ, ਬਲਾਕ ਪ੍ਰਧਾਨ ਸਰਬਜੀਤ ਸਿੰਘ ਸੋਹੀ, ਬਹਾਦਰ ਸਿੰਘ ਸ਼ਾਦੀ ਪੁਰ, ਲੰਬੜਦਾਰ ਬਲਦੇਵ ਸਿੰਘ, ਬਲਵੀਰ ਸਿੰਘ ਚੀਮਾਂ, ਦਵਿੰਦਰ ਸੰਧੂ ਨੂਰਮਹਿਲ, ਬੀਬੀ ਬਲਜੀਤ ਕੌਰ ਮਾਹੂਵਾਲ , ਅਤੇ ਵੱਖ ਵੱਖ ਪਿੰਡਾਂ ਤੋਂ ਆਹੁਦੇਦਾਰ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣੇਗਾ ਪੰਜਾਬ – ਲਲਿਤ ਮੋਹਨ ਪਾਠਕ ‘ਬੱਲੂ’ ਹਿਆਲਾ, ਭੰਗਲ ਕਲਾਂ ਅਤੇ ਅਮਰਗੜ੍ਹ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Next articleਏਕਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਅਤੇ ਖਾਲਸਾ ਪੰਥ ਸਥਾਪਨਾ ਦਿਵਸ ।