ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਸੁੱਧਾ ਮਾਜਰਾ ਦੇ ਵਿਕਾਸ ਕਾਰਜਾਂ ਲਈ ਡੇਢ ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਵੱਲੋਂ ਜਿੱਥੇ ਪੰਜਾਬ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਤੋਂ ਵੱਧ ਕੰਮ ਕੀਤਾ ਜਾ ਰਿਹਾ ਹੈ ਉੱਥੇ ਹੀ ਪਿੰਡਾਂ ਦੇ ਵਿਕਾਸ ਲਈ ਵੀ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਚਾਇਤਾਂ ਵਿਕਾਸ ਕਾਰਜਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚੜਾਉਣ ਅਤੇ ਸਰਕਾਰ ਪੰਚਾਇਤਾਂ ਦੀ ਹਰ ਤਰ੍ਹਾਂ ਮਦਦ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਸਰਪੰਚ ਸ਼੍ਰੀਮਤੀ ਬਲਬੀਰ ਕੌਰ, ਨੰਬਰਦਾਰ ਮਲਕੀਤ ਸਿੰਘ, ਪੰਚਾਇਤ ਮੈਂਬਰਾਂ ਵਿੱਚ ਨਿਰਮਲ ਸਿੰਘ, ਰਾਜਵਿੰਦਰ ਕੌਰ, ਤਜਿੰਦਰ ਸਿੰਘ ਟੋਨੀ, ਕਮਲੇਸ਼ ਕੌਰ, ਜਗਦੀਸ਼ ਹੈਪੀ ਤੋਂ ਇਲਾਵਾ ਸਾਬਕਾ ਸਰਪੰਚ ਗੁਰਦੇਵ ਸਿੰਘ, ਕੁਲਦੀਪ ਸਿੰਘ, ਬਲਾਕ ਸੰਮਤੀ ਮੈਂਬਰ ਭੀਮਾ, ਫੌਜੀ ਸੰਤ ਰਾਮ, ਸਤਪਾਲ ਸੱਤੀ, ਗੁਰਬਖਸ਼ ਸਿੰਘ, ਮਨਜਿੰਦਰ ਸਿੰਘ, ਟੋਨੀ ਲਹਿੰਬਰ, ਸਾਬਕਾ ਸਰਪੰਚ ਨਰੇਸ਼ ਕੁਮਾਰ, ਫੌਜੀ ਬਲਦੇਵ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



