HOME *ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅਧਿਕਾਰੀਆਂ ਨੂੰ ਸਕੂਲੀ ਭੋਜਨ, ਪੋਸ਼ਣ ਬਾਗ਼...

*ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅਧਿਕਾਰੀਆਂ ਨੂੰ ਸਕੂਲੀ ਭੋਜਨ, ਪੋਸ਼ਣ ਬਾਗ਼ (ਪੋਸ਼ਣ ਵਾਟਿਕਾ) ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਸਬੰਧੀ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼*

3
*ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਬਣਾਓ ਯਕੀਨੀ*  *ਮਿਡ-ਡੇ-ਮੀਲ  ਦੀ ਗੁਣਵੱਤਾ ਦੀ ਕੀਤੀ ਜਾਵੇ ਸਮੇਂ ਸਮੇਂ ਸਿਰ ਜਾਂਚ* 
ਨਵਾਂਸ਼ਹਿਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਲਾਗੂ ਕਰਨ ਅਤੇ ਪੋਸ਼ਣ ਸੁਰੱਖਿਆ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਮਾਰਕਫੈਡ/ਪਨਸਪ, ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਆਦਿ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਕੂਲੀ ਭੋਜਨ, ਪੋਸ਼ਣ ਬਾਗ਼ (ਪੋਸ਼ਣ ਵਾਟਿਕਾ) ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਬੱਚਿਆ ਅਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਵਧਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਨਾਲ ਮਿਲ ਕੇ ਸਕੂਲਾਂ, ਆਂਗਣਵਾੜੀ ਕੇਂਦਰ ਵਿੱਚ ਸਾਫ਼ ਸੁਥਰਾ ਤੇ ਪੋਸ਼ਟਿਕ ਖਾਣਾ ਬਣਾਉਣ ਸਬੰਧੀ ਟ੍ਰੇਨਿੰਗ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਤੇ ਆਂਗਣਵਾੜੀ ਕੇਂਦਰ ਵਿੱਚ ਜਿੱਥੇ ਜਗ੍ਹਾ ਉਪਲਬੱਧ ਹੈ ਉੱਥੇ ਪੋਸ਼ਣ ਵਾਟਿਕਾ ਬਣਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸ਼ਣ ਵਾਟਿਕਾ ਵਿੱਚ ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ ਨਾਲ ਤਾਲਮੇਲ ਕਰਕੇ ਵਧੀਆ ਪੌਦੇ ਤੇ ਸਬਜ਼ੀਆਂ ਉਘਾਈਆਂ ਜਾਣ ਤਾਂ ਜੋ ਬੱਚਿਆਂ ਨੂੰ ਤਾਜ਼ੇ ਫਲ ਅਤੇ ਹੋਰ ਪੋਸ਼ਟਿਕ ਆਹਾਰ ਮਿਲ ਸਕੇ।ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਲ੍ਹੇ ਵਿੱਚ ਸਾਰੇ ਸਰਕਾਰੀ ਸਕੂਲਾਂ ਦੀ ਪਾਣੀ ਦੀ ਸੈਂਪਲਿੰਗ ਕਰਕੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਮਿਡ-ਡੇ-ਮੀਲ ਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਮਿਡ –ਡੇ-ਮੀਲ ਦੇ ਰਾਸ਼ਨ ਦੀ ਸਟੋਰੇਜ ਵਿਵਸਥਾ ਖੁੱਲੇ ਅਤੇ ਹਵਾਦਾਰ ਕਮਰੇ ਵਿਚ ਹੋਣੀ ਚਾਹੀਦੀ ਹੈ ਤਾਂ ਜੋ ਰਾਸ਼ਨ ਖ਼ਰਾਬ ਨਾ ਹੋ ਸਕੇ।ਚੇਅਰਮੈਨ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਚੈਕਅਪ ਕੈਂਪ ਨਿਰੰਤਰ ਲਗਾਏ ਜਾਣ ਅਤੇ ਸਕੂਲੀ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਦੱਸਿਆ ਕਿ ਸਰਕਾਰ ਸਕੂਲੀ ਬੱਚਿਆਂ ਨੂੰ ਹੋਈ ਕਿਸੇ ਵੀ ਤਰ੍ਹਾਂ ਦੀ ਗੰਭੀਰ ਬਿਮਾਰੀ ਦਾ ਸਾਰਾ ਇਲਾਜ ਖੁਦ ਉਠਾਉਂਦੀ ਹੈ ਚਾਹੇ ਉਹ ਇਲਾਜ ਪੀ.ਜੀ.ਆਈ ਰਾਹੀਂ ਹੋਵੇ ਜਾਂ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ।ਚੇਅਰਮੈਨ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਜਿਥੇ ਬੱਚਿਆਂ ਨੂੰ ਸਾਰੀਆਂ ਸੁਵਿਧਾਵਾਂ ਮੁਹੱਈਆਂ ਹੋਣਗੀਆਂ। ਉਨਾਂ ਜਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਡਿਪੂਆਂ ਦੀ ਲਗਾਤਾਰ ਨਿਗਰਾਣੀ ਕਰਨ ਤਾਂ ਜੋ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਣ ਵਾਲੀ ਕਣਕ ਠੀਕ ਮਾਤਰਾ ਵਿੱਚ ਮਿਲ ਸਕੇ ਅਤੇ ਆਂਗਣਵਾੜੀ ਕੇਂਦਰ, ਰਾਸ਼ਨ ਡਿਪੂਆਂ ਦੇ ਬਾਹਰ ਕਮਿਸ਼ਨ ਦਾ ਨੰਬਰ ਲਿਖਿਆ ਜਾਵੇ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾ ਸਕਣ। ਚੇਅਰਮੈਨ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਵਨੀਤ ਕੌਰ ਨੂੰ ਕਿਹਾ ਕਿ ਉਹ ਹਰ ਮਹੀਨੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਕੇ ਉਸਦੀ ਰਿਪੋਰਟ ਕਮਿਸ਼ਨ ਨੂੰ ਭੇਜਣ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲ ਸਕੇਗਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਸੀ ਤਾਲਮੇਲ ਕਰਕੇ ਮੀਟਿੰਗ ਵਿੱਚ ਦਿੱਤੇ ਸੁਝਾਅ, ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ, ਡੀ.ਡੀ.ਪੀ.ਓ ਨਿਧੀ ਸਿਨਹਾ, ਮੁੱਖ ਖੇਤੀਬਾੜੀ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਯੋਗਤਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleविश्वगुरु कॉम्प्लेक्स: श्रेष्ठतावादी बयानबाजी और राष्ट्रीय पतन
Next articleਧੰਨ ਧੰਨ ਸ੍ਰੀ ਨਾਭ ਕੰਵਲ ਜੀ ਰਾਜਾ ਸਾਹਿਬ ਜੀ ਦੇ ਸੇਵਕਾਂ ਦੁਆਰਾ ਕੰਗ ਜਗੀਰ ਵਿਖੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ 64 ਯੂਨਿਟ ਖ਼ੂਨਦਾਨ