HOME ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅਧਿਕਾਰੀਆਂ ਨੂੰ ਸਕੂਲੀ ਭੋਜਨ ਅਤੇ ਸਿਹਤਮੰਦ...

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅਧਿਕਾਰੀਆਂ ਨੂੰ ਸਕੂਲੀ ਭੋਜਨ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਸਬੰਧੀ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼

2

ਮਿਡ-ਡੇ-ਮੀਲ ਦੀ ਗੁਣਵੱਤਾ ਦੀ ਕੀਤੀ ਜਾਵੇ ਸਮੇਂ ਸਮੇਂ ਸਿਰ ਜਾਂਚ

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਲਾਗੂ ਕਰਨ ਅਤੇ ਪੋਸ਼ਣ ਸੁਰੱਖਿਆ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਮਾਰਕਫੈਡ/ਪਨਸਪ, ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਆਦਿ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਕੂਲੀ ਭੋਜਨ, ਪੋਸ਼ਣ ਬਾਗ਼ (ਪੋਸ਼ਣ ਵਾਟਿਕਾ) ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਬੱਚਿਆ ਅਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਵਧਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਨਾਲ ਮਿਲ ਕੇ ਸਕੂਲਾਂ, ਆਂਗਣਵਾੜੀ ਕੇਂਦਰ ਵਿੱਚ ਸਾਫ਼ ਸੁਥਰਾ ਤੇ ਪੋਸ਼ਟਿਕ ਖਾਣਾ ਬਣਾਉਣ ਸਬੰਧੀ ਟ੍ਰੇਨਿੰਗ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਤੇ ਆਂਗਣਵਾੜੀ ਕੇਂਦਰ ਵਿੱਚ ਜਿੱਥੇ ਜਗ੍ਹਾ ਉਪਲਬੱਧ ਹੈ ਉੱਥੇ ਪੋਸ਼ਣ ਵਾਟਿਕਾ ਬਣਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸ਼ਣ ਵਾਟਿਕਾ ਵਿੱਚ ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ ਨਾਲ ਤਾਲਮੇਲ ਕਰਕੇ ਵਧੀਆ ਪੌਦੇ ਤੇ ਸਬਜ਼ੀਆਂ ਉਘਾਈਆਂ ਜਾਣ ਤਾਂ ਜੋ ਬੱਚਿਆਂ ਨੂੰ ਤਾਜ਼ੇ ਫਲ ਅਤੇ ਹੋਰ ਪੋਸ਼ਟਿਕ ਆਹਾਰ ਮਿਲ ਸਕੇ। ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਲ੍ਹੇ ਵਿੱਚ ਸਾਰੇ ਸਰਕਾਰੀ ਸਕੂਲਾਂ ਦੀ ਪਾਣੀ ਦੀ ਸੈਂਪਲਿੰਗ ਕਰਕੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਮਿਡ-ਡੇ-ਮੀਲ ਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਮਿਡ –ਡੇ-ਮੀਲ ਦੇ ਰਾਸ਼ਨ ਦੀ ਸਟੋਰੇਜ ਵਿਵਸਥਾ ਖੁੱਲੇ ਅਤੇ ਹਵਾਦਾਰ ਕਮਰੇ ਵਿਚ ਹੋਣੀ ਚਾਹੀਦੀ ਹੈ ਤਾਂ ਜੋ ਰਾਸ਼ਨ ਖ਼ਰਾਬ ਨਾ ਹੋ ਸਕੇ। ਚੇਅਰਮੈਨ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਚੈਕਅਪ ਕੈਂਪ ਨਿਰੰਤਰ ਲਗਾਏ ਜਾਣ ਅਤੇ ਸਕੂਲੀ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਦੱਸਿਆ ਕਿ ਸਰਕਾਰ ਸਕੂਲੀ ਬੱਚਿਆਂ ਨੂੰ ਹੋਈ ਕਿਸੇ ਵੀ ਤਰ੍ਹਾਂ ਦੀ ਗੰਭੀਰ ਬਿਮਾਰੀ ਦਾ ਸਾਰਾ ਇਲਾਜ ਖੁਦ ਉਠਾਉਂਦੀ ਹੈ ਚਾਹੇ ਉਹ ਇਲਾਜ ਪੀ.ਜੀ.ਆਈ ਰਾਹੀਂ ਹੋਵੇ ਜਾਂ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ। ਚੇਅਰਮੈਨ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਜਿਥੇ ਬੱਚਿਆਂ ਨੂੰ ਸਾਰੀਆਂ ਸੁਵਿਧਾਵਾਂ ਮੁਹੱਈਆਂ ਹੋਣਗੀਆਂ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨਵੇਂ ਵਰ੍ਹੇ ਦੀਆਂ ਸਰਗਰਮੀਆਂ ਉਲੀਕਣ ਬਾਰੇ ਸਭਿਆਚਾਰਕ ਵਿੰਗ ਦੀ ਵਿਚਾਰ – ਚਰਚਾ
Next articleReflection session organized for coordinators working under Academic Support Group in government schools