ਬਲਾਚੌਰ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਵੱਲੋਂ ਅੱਜ ਪਿੰਡ ਟੋਰੋਵਾਲ ਦੀ ਐੱਸ.ਸੀ. ਬਸਤੀ ਦੀ ਧਰਮਸ਼ਾਲਾ ਦੇ ਵਿਕਾਸ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਕਟਰ ਸ਼ਾਂਤੀ ਬੱਸੀ, ਰਿਟਾ. ਇੰਸਪੈਕਟਰ ਹਰਵਿੰਦਰ ਸਿੰਘ, ਮਹਾਂ ਸਿੰਘ ਰੋੜੀ ਅਤੇ ਬਲਾਕ ਪ੍ਰਧਾਨ ਆਤਮਾ ਰਾਮ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਤਨਾਮ ਜਲਾਲਪੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਉਪਲਬਧੀਆਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਨਾ ਸਿਰਫ਼ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਹਨ, ਸਗੋਂ ਕਈ ਅਜਿਹੇ ਲੋਕ ਭਲਾਈ ਦੇ ਕੰਮ ਵੀ ਕੀਤੇ ਹਨ ਜੋ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਨਹੀਂ ਸਨ।ਜਲਾਲਪੁਰ ਨੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ‘ਆਪ’ ਸਰਕਾਰ ਦਾ ਸਾਥ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਇਸ ਸੁਪਨੇ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।ਇਸ ਮੌਕੇ ਰਾਮਦਾਸ ਚੇਚੀ, ਅੱਛਰ ਸਿੰਘ ਕਾਮਰੇਡ, ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਆਤਮਾ ਰਾਮ ਬਲਾਕ ਪ੍ਰਧਾਨ, ਰਾਮ ਕਿਸ਼ਨ ਲੋਬੜ, ਰਾਮ ਚੇਚੀ ਪੰਚ, ਨੀਨੂ ਕਾਕਾ ਪੰਚ, ਪਿੰਦਰ ਰਾਮ, ਮਲੂਕ ਚੰਦ, ਸਾਬਕਾ ਫੌਜੀ ਕੇਸਰ ਸਿੰਘ, ਰਵੀ ਸਿੰਘ, ਲੈਂਬਰ ਰਾਮ, ਕਮਲਜੀਤ ਕੰਬੀ, ਆਸਾ ਦੇਵੀ ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



