HOME ਚੇਅਰਮੈਨ ਸਤਨਾਮ ਜਲਾਲਪੁਰ ਨੇ ਬਦਲੀ ਨਵਾਂਸ਼ਹਿਰ ਦੀ ਨੁਹਾਰ, ਬਿਨਾਂ ਪੱਖਪਾਤ ਦੇ ਪਿੰਡ-ਪਿੰਡ...

ਚੇਅਰਮੈਨ ਸਤਨਾਮ ਜਲਾਲਪੁਰ ਨੇ ਬਦਲੀ ਨਵਾਂਸ਼ਹਿਰ ਦੀ ਨੁਹਾਰ, ਬਿਨਾਂ ਪੱਖਪਾਤ ਦੇ ਪਿੰਡ-ਪਿੰਡ ਵੰਡੇ ਕਰੋੜਾਂ ਦੇ ਵਿਕਾਸ ਫੰਡ

6
ਚੇਅਰਮੈਨ ਸਤਨਾਮ ਜਲਾਲਪੁਰ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) ਜ਼ਿਲ੍ਹਾ ਨਵਾਂਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਚੇਅਰਮੈਨ ਜਿਲ੍ਹਾਂ ਪਲੇਨਿੰਗ ਬੋਰਡ ਅਤੇ ਜਿਲ੍ਹਾਂ ਪ੍ਰਧਾਨ ਸਤਨਾਮ  ਜਲਾਲਪੁਰ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਦਕਾ ਅੱਜ ਜ਼ਿਲ੍ਹੇ ਦੇ ਵੱਖ – ਵੱਖ ਪਿੰਡਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਇਲਾਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਚੇਅਰਮੈਨ ਜਲਾਲਪੁਰ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਬਿਨਾਂ ਕਿਸੇ ਸਿਆਸੀ ਜਾਂ ਪਾਰਟੀ ਪੱਖਪਾਤ ਤੋਂ ਉੱਪਰ ਉੱਠ ਕੇ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਖੇਡਾਂ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਚੇਅਰਮੈਨ ਜਲਾਲਪੁਰ ਵੱਲੋਂ ਖੇਡ ਸਟੇਡੀਅਮਾਂ ਦੇ ਨਿਰਮਾਣ ਅਤੇ ਆਧੁਨਿਕ ਜਿੰਮ ਸਥਾਪਤ ਕਰਨ ਲਈ ਵੱਡੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦਾ ਮੁੱਖ ਮਕਸਦ ਪਿੰਡ-ਪਿੰਡ ਤੱਕ ਖੇਡ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਪੇਂਡੂ ਖੇਤਰ ਦੀ ਪ੍ਰਤਿਭਾ ਅੱਗੇ ਆ ਸਕੇ। ਹਰ ਪਿੰਡ ਤੱਕ ਪਹੁੰਚੀ ਵਿਕਾਸ ਦੀ ਲਹਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਚੇਅਰਮੈਨ ਸਤਨਾਮ ਜਲਾਲਪੁਰ ਇੱਕ ਬਹੁਤ ਹੀ ਨੇਕਦਿਲ, ਇਮਾਨਦਾਰ, ਪੜ੍ਹੇ-ਲਿਖੇ ਅਤੇ ਸੁਲਝੇ ਹੋਏ ਇਨਸਾਨ ਹਨ। ਉਨ੍ਹਾਂ ਦੀ ਅਗਵਾਈ ਵਿੱਚ ਨਵਾਂਸ਼ਹਿਰ ਜ਼ਿਲ੍ਹੇ ਦੇ ਕੱਲੇ-ਕੱਲੇ ਪਿੰਡ ਤੱਕ ਵਿਕਾਸ ਫੰਡ ਬਿਨਾਂ ਕਿਸੇ ਭੇਦਭਾਵ ਦੇ ਪਹੁੰਚੇ ਹਨ, ਜੋ ਕਿ ਇੱਕ ਮਿਸਾਲੀ ਕਦਮ ਹੈ। ਚੇਅਰਮੈਨ ਜਲਾਲਪੁਰ ਦੀ ਇਸ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਕਾਰਜਸ਼ੈਲੀ ਸਦਕਾ ਸਮੁੱਚੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਉਨ੍ਹਾਂ ਦੇ ਇਸ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੇਰੇ ਹਿੱਸੇ ਸਿਰਫ਼ ਸਮਝੌਤੇ ਹੀ ਕਿਉਂ?
Next article*ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਫਰੀ ਫੁੱਟਬਾਲ ਟ੍ਰੇਨਿੰਗ ਸਮਰ ਕੈਂਪ 1 ਜੂਨ ਤੋਂ ਖ਼ਾਲਸਾ ਸਕੂਲ ਦੀ ਗਰਾਊਂਡ ਵਿੱਚ ਸ਼ੁਰੂ ਹੋਵੇਗਾ*