HOME ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਕੌਲਗੜ੍ਹ ਦੀ ਪੰਚਾਇਤ ਨੂੰ ਸ਼ਮਸ਼ਾਨ ਘਾਟ ਲਈ...

ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਕੌਲਗੜ੍ਹ ਦੀ ਪੰਚਾਇਤ ਨੂੰ ਸ਼ਮਸ਼ਾਨ ਘਾਟ ਲਈ ਦਿੱਤੀ 1 ਲੱਖ ਦੀ ਗਰਾਂਟ

2
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਪਿੰਡ ਕੌਲਗੜ੍ਹ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 1 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਚੇਅਰਮੈਨ ਜਲਾਲਪੁਰ ਨੇ ਆਪਣੇ ਜ਼ਿਲ੍ਹਾ ਯੋਜਨਾ ਬੋਰਡ ਦੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੇ ਸ਼ਮਸ਼ਾਨ ਘਾਟ ਦੀ ਉਸਾਰੀ ਅਤੇ ਮੁਰੰਮਤ ਲਈ ਦਿੱਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ ਗਰਾਂਟ ਦਾ ਚੈੱਕ ਸੌਂਪਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸ਼ਮਸ਼ਾਨ ਘਾਟ ਦੀ ਉਸਾਰੀ ਸਬੰਧੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਪਿੰਡ ਦੀ ਇਸ ਜ਼ਰੂਰੀ ਲੋੜ ਨੂੰ ਮੁੱਖ ਰੱਖਦਿਆਂ ਹੀ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਪਿੰਡ ਕੌਲਗੜ੍ਹ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ, ਦਵਿੰਦਰ ਸਿੰਘ ਬਿੰਦੂ ਲੰਡਨ, ਬਲਕਾਰ ਸਿੰਘ ਚੌਧਰੀ, ਗੁਰਵਿੰਦਰ ਸਿੰਘ ਨੰਬਰਦਾਰ ਅਤੇ ਜੁਝਾਰ ਸਿੰਘ ਸਾਬਕਾ ਸਰਪੰਚ ਨੇ ਚੇਅਰਮੈਨ ਜਲਾਲਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਰਾਂਟ ਨਾਲ ਪਿੰਡ ਦੀ ਇੱਕ ਵੱਡੀ ਸਮੱਸਿਆ ਹੱਲ ਹੋਵੇਗੀ।​ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਫੌਜੀ, ਜਸਕਰਨ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰੂਸ ਦੇ ਗੈਰਕਾਨੂੰਨੀ ਤੇਲ ਲਿਜਾਣ ਵਾਲੇ ਜਹਾਜ਼ਾਂ ਖ਼ਿਲਾਫ਼ ਕਾਰਵਾਈ ਲਈ ਬ੍ਰਿਟੇਨ ਤਿਆਰ
Next articleਕਾਠਗੜ੍ਹ ‘ਚ ਰਾਮ ਨੌਮੀ ਮੌਕੇ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਰਾਮ ਦੇ ਰੰਗ ਵਿੱਚ ਰੰਗਿਆ ਕਾਠਗੜ੍ਹ