HOME  ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਰਾਣੇਵਾਲ ਟੱਪਰੀਆਂ ਦੇ ਨੌਜਵਾਨਾਂ ਨੂੰ ਜਿੰਮ ਲਈ...

 ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਰਾਣੇਵਾਲ ਟੱਪਰੀਆਂ ਦੇ ਨੌਜਵਾਨਾਂ ਨੂੰ ਜਿੰਮ ਲਈ 1 ਲੱਖ ਦੀ ਗ੍ਰਾਂਟ ਜਾਰੀ।

2

​ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਮਾਨ ਸਰਕਾਰ: ਜਲਾਲਪੁਰ

​ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਯੋਜਨਾ  ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਅੱਜ ਵਿਸ਼ੇਸ਼ ਤੌਰ ‘ਤੇ ਬਲਾਕ ਪ੍ਰਧਾਨ ਗੁਰਚੈਨ ਰਾਮ ਸਮੇਤ ਪਿੰਡ ਰਾਣੇਵਾਲ ਟੱਪਰੀਆਂ ਵਿਖੇ ਪਹੁੰਚੇ। ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਨ੍ਹਾਂ ਨੇ ਜਿੰਮ ਦੇ ਸਮਾਨ ਲਈ 1 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਮੌਕੇ ‘ਤੇ ਹੀ ਨੌਜਵਾਨਾਂ ਨੂੰ ਭੇਟ ਕੀਤਾ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਸਿਹਤ ਅਤੇ ਭਵਿੱਖ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕੇ ​”ਸਾਡਾ ਉਦੇਸ਼ ਪਿੰਡਾਂ ਵਿੱਚ ਅਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਨੌਜਵਾਨ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰ ਕੇ ਆਪਣੇ ਇਲਾਕੇ ਦਾ ਨਾਂ ਰੌਸ਼ਨ ਕਰ ਸਕਣ।”ਪਿੰਡ ਦੀ ਸਰਪੰਚ ਰਜਿੰਦਰ ਕੌਰ ਅਤੇ ਹੋਰ ਮੋਹਤਬਰਾਂ ਨੇ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਪਿੰਡ ਦੀ ਨੌਜਵਾਨ ਪੀੜ੍ਹੀ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਜਸਪਾਲ ਸਿੰਘ, ਨਿਰਮਲ ਸਿੰਘ, ਨਿਰੰਜਣ ਸਿੰਘ, ਨਾਜਰ ਸਿੰਘ, ਗੁਰਨਾਮ ਸਿੰਘ, ਹਰਭਜਨ ਸਿੰਘ, ਹਰਦੀਪ ਸਿੰਘ, ਸਤਨਾਮ ਸਿੰਘ, ਪਿਆਰਾ ਸਿੰਘ, ਜਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਨੌਜਵਾਨ ਮੌਜੂਦ ਸਨl
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਕਸਾ ਇੰਤਜ਼ਾਮੀਆ ਮਸਜਿਦ ਬਛੂਆ ਵਿਖੇ  ਮੁਸਲਿਮ ਭਾਈਚਾਰੇ ਵੱਲੋਂ ਈਦੁਲ ਫਿਦਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
Next article” ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਇਨਕਲਾਬ “