ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਵੱਲੋਂ ਅੱਜ ਪਿੰਡ ਬੱਛੂਆਂ ਦੀ ਧਰਮਸ਼ਾਲਾ ਦੇ ਨਵੀਨੀਕਰਨ ਅਤੇ ਮੁਰੰਮਤ ਲਈ 1,75,000 ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਦੱਸਣਯੋਗ ਹੈ ਕਿ ਪਿੰਡ ਦੀ ਧਰਮਸ਼ਾਲਾ ਵਿੱਚ ਪਿਛਲੇ ਕਾਫੀ ਸਮੇਂ ਤੋਂ ਕਈ ਤਕਨੀਕੀ ਅਤੇ ਢਾਂਚਾਗਤ ਸਮੱਸਿਆਵਾਂ ਚੱਲ ਰਹੀਆਂ ਸਨ, ਜਿਸ ਕਾਰਨ ਪਿੰਡ ਵਾਸੀਆਂ ਨੂੰ ਸਮਾਜਿਕ ਸਮਾਗਮਾਂ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਖੁਸ਼ੀ ਦੇ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਸੱਜਣਾਂ ਨੇ ਚੇਅਰਮੈਨ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਰਾਂਟ ਨਾਲ ਧਰਮਸ਼ਾਲਾ ਦੀ ਹਾਲਤ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਜਸਵਿੰਦਰ ਸਿੰਘ ਅਤੇ ਕਮਲਦੀਪ ਸਰਪੰਚਬਲਬੀਰ ਸਿੰਘ ਭੰਗੂ ਅਤੇ ਨਰੇਸ਼ ਸਰਪੰਚ ਕਿਸ਼ਨਪੁਰ ਸੇਵਾਦਾਰ ਬਲਬੀਰ ਸਿੰਘ ਅਤੇ ਹਰਪਾਲ ਸਿੰਘ, ਮਾਸਟਰ ਮਲਕੀਤ ਸਿੰਘ, ਪ੍ਰੇਮ ਚੰਦਪੰਚ ਪਰਸੋਤਮ ਲਾਲ, ਪੰਚ ਕਸ਼ਮੀਰੀ ਲਾਲ, ਪੰਚ ਸੰਤੋਸ਼ ਕੌਰਮੋਹਨ ਸਿੰਘ, ਸੁਨੀਲ ਕੁਮਾਰ, ਪੰਡਿਤ ਸਰੂਪ ਅਤੇ ਜਸਵੀਰ ਸਿੰਘ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



