ਨਵਾਂ ਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਨਵਾਂ ਸ਼ਹਿਰ ਤਹਿਸੀਲ ਦੇ ਪਿੰਡ ਮਜ਼ਾਰਾ ਖੁਰਦ ਦੇ ਵਿਕਾਸ ਕਾਰਜਾਂ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਪਿੰਡ ਦੇ ਛੱਪੜ ਦੀ ਸਫਾਈ ਅਤੇ ਨਵੀਨੀਕਰਨ ਲਈ 3 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਛੱਪੜ ਦੀ ਹਾਲਤ ਕਾਫੀ ਖਸਤਾ ਸੀ, ਪਰ ਅੱਜ ਤੱਕ ਕਿਸੇ ਵੀ ਪਿਛਲੀ ਸਰਕਾਰ ਨੇ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਮੌਜੂਦਾ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਪਿੰਡ ਦੀ ਮੁੱਖ ਲੋੜ ਨੂੰ ਸਮਝਿਆ ਅਤੇ ਵਿਕਾਸ ਲਈ ਵੱਡਾ ਸਹਿਯੋਗ ਦਿੱਤਾ।ਗ੍ਰਾਂਟ ਜਾਰੀ ਕਰਨ ਦੇ ਇਸ ਸਮਾਗਮ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਸਰਪੰਚ ਵਨੀਤ ਰਾਣਾ ਜਾਡਲਾ ਅਤੇ ਦਵਿੰਦਰ ਸਵਾਜਪੁਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸਤਨਾਮ ਸਿੰਘ ਸੱਤੀ ਮੁਜ਼ਾਰਾ ਖੁਰਦ, ਗੁਰਨੇਕ ਸਿੰਘ, ਅਮਨਦੀਪ, ਹਰਮੇਸ਼ ਸਿੰਘ, ਹਰਭੱਜਨ ਸਿੰਘ, ਕੁਲਵੀਰ ਸਿੰਘ, ਪੰਚ ਚੰਨਣ ਰਾਮ, ਪੰਚ ਪ੍ਰਗਣ ਸਿੰਘ, ਬਲਜਿੰਦਰ ਜਿੰਦੂ, ਗੁਰਪਾਲ ਸਿੰਘ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



