ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ (ਸ਼ਹੀਦ ਭਗਤ ਸਿੰਘ ਨਗਰ) ਸ੍ਰੀ ਸਤਨਾਮ ਜਲਾਲਪੁਰ ਵੱਲੋਂ ਪਿੰਡ ਜਗਤੇਵਾਲ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ। ਇਹ ਰਾਸ਼ੀ ਵਿਸ਼ੇਸ਼ ਤੌਰ ‘ਤੇ ਪਿੰਡ ਦੇ ਪੰਚਾਇਤ ਘਰ ਦੀ ਬਿਹਤਰੀ ਲਈ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਬਲਾਕ ਪ੍ਰਧਾਨ ਜਸਵਿੰਦਰ ਬਛੂਆਂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਤਨਾਮ ਜਲਾਲਪੁਰ ਨੇ ਕਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਉਹ ਕੰਮ ਵੀ ਨੇਪਰੇ ਚਾੜ੍ਹੇ ਹਨ, ਜਿਨ੍ਹਾਂ ਦਾ ਚੋਣਾਂ ਦੌਰਾਨ ਵਾਅਦਾ ਵੀ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜਲਦ ਹੀ 109 ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਵਾਲੇ ਕਾਰਡ ਬਣਾਏ ਜਾ ਰਹੇ ਹਨ।ਗ੍ਰਾਂਟ ਮਿਲਣ ‘ਤੇ ਪਿੰਡ ਜਗਤੇਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਨੇ ਚੇਅਰਮੈਨ ਦਾ ਧੰਨਵਾਦ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਪਿੰਡ ਦੇ ਰਹਿੰਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ, ਜਿਨ੍ਹਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।ਇਸ ਪ੍ਰੋਗਰਾਮ ਦੌਰਾਨ ਸਰਪੰਚ ਗੁਰਪ੍ਰੀਤ ਸਿੰਘ ਤੋਂ ਇਲਾਵਾ ਸੁਖਜਿੰਦਰ ਸਿੰਘ, ਭਗਤ ਸਿੰਘ, ਹਰਮੇਲ ਸਿੰਘ, ਜਗਤਾਰ ਸਿੰਘ, ਗੁਰਦੇਵ ਸਿੰਘ, ਸਤਪਾਲ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਮੁਖ ਸਿੰਘ, ਜਗਤਾਰ ਸਿੰਘ ਫੌਜੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



