ਬਲਾਚੌਰ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਨੇ ਪਿੰਡ ਸਿੰਘਪੁਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਿੱਚ ਖੇਡ ਮੈਦਾਨ ਦੀ ਉਸਾਰੀ ਅਤੇ ਸਾਂਭ-ਸੰਭਾਲ ਲਈ ਡੇਢ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਾ ਚੈੱਕ ਪੰਚਾਇਤ ਨੂੰ ਸੌਂਪਿਆ।ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਦਨੋਵਾਲ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਪ੍ਰਿੰਸ ਚੌਧਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਗਰਾਂਟ ਸੌਂਪਣ ਮੌਕੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਗੱਭਰੂਆਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨਾਂ ਵੱਲ ਮੋੜਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਹੂਲਤਾਂ ਦੀ ਘਾਟ ਨੂੰ ਦੂਰ ਕਰਨਾ ਉਨ੍ਹਾਂ ਦੀ ਪਹਿਲ ਹੈ ਤਾਂ ਜੋ ਪੇਂਡੂ ਖੇਤਰ ਦੇ ਖਿਡਾਰੀ ਵੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਨਾਮ ਚਮਕਾ ਸਕਣ।ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਚੇਅਰਮੈਨ ਜਲਾਲਪੁਰ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸ਼ੇਸ਼ ਧੰਨਵਾਦ ਪ੍ਰਗਟਾਇਆ। ਪਿੰਡ ਦੇ ਪਤਵੰਤਿਆਂ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਪਿਛਲੀ ਸਰਕਾਰ ਨੇ ਉਨ੍ਹਾਂ ਦੇ ਪਿੰਡ ਦੀ ਅਜਿਹੀ ਸਾਰ ਨਹੀਂ ਲਈ ਸੀ। ਉਨ੍ਹਾਂ ਕਿਹਾ ਕਿ ਚੇਅਰਮੈਨ ਜਲਾਲਪੁਰ ਵੱਲੋਂ ਪਿੰਡ ਦੀਆਂ ਲੋੜਾਂ ਨੂੰ ਸਮਝਦੇ ਹੋਏ ਜੋ ਇਹ ਕਦਮ ਚੁੱਕਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।ਇਸ ਪ੍ਰੋਗਰਾਮ ਦੌਰਾਨ ਸਰਪੰਚ ਰੂਪ ਲਾਲ, ਕਬੱਡੀ ਪ੍ਰਮੋਟਰ ਓਮੀ ਸਿੰਘਪੁਰ, ਮਦਨ ਲਾਲ ਚੇਚੀ, ਸ਼ੀਸ਼ਨਪਾਲ ਬਿੱਟੂ, ਕੈਪਟਨ ਅਮਰ ਚੰਦ, ਨੰਦ ਲਾਲ, ਅੱਛਰ ਰਾਮ, ਸ਼ਿੰਦਾ ਠੇਕੇਦਾਰ, ਉਕਾਰ ਖੇਪੜ, ਲੱਕੀ ਪ੍ਰਧਾਨ, ਜਸਵੀਰ ਕਾਕੂ, ਭਿੰਦਰ ਠੇਕੇਦਾਰ ਅਤੇ ਰੋਹਿਤ ਫੌਜੀ ਸਮੇਤ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



