HOME ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਪਨਿਆਲੀ ਕਲਾਂ ਵਿਖੇ ਹੰਗਾਮੀ ਨੁੱਕੜ ਮੀਟਿੰਗ, ਵਿਰੋਧੀਆਂ...

ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਪਨਿਆਲੀ ਕਲਾਂ ਵਿਖੇ ਹੰਗਾਮੀ ਨੁੱਕੜ ਮੀਟਿੰਗ, ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

2
ਨਵਾਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) : ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਨਾਲ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਆਗੂ ਜਨਤਾ ਦੇ ਦਰਬਾਰ ਵਿੱਚ ਆਪਣੀ ਕਾਰਗੁਜ਼ਾਰੀ ਨਾਲ ਹਾਜ਼ਰੀ ਲਗਵਾ ਰਹੇ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਦੀ ਟਿਕਟ ਦੀ ਦੌੜ ਵਿੱਚ ਪਹਿਲੀ ਕਤਾਰ ‘ਚ ਰਹਿਣ ਵਾਲੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਨੇ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਪਿੰਡ ਪਨਿਆਲੀ ਕਲਾਂ ਵਿਖੇ ਪਾਖਰ ਸਿੰਘ ਫੌਜੀ ਦੇ ਨਿਵਾਸ ਸਥਾਨ ‘ਤੇ ਇੱਕ ਹੰਗਾਮੀ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਨਤਾ ਨਾਲ ਕੀਤੇ ਗਏ ਸਾਰੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਫ਼-ਸੁਥਰੀ ਛਵੀ ਸਦਕਾ ਵਿਰੋਧੀ ਧਿਰਾਂ ਬੁਖਲਾਹਟ ਵਿੱਚ ਹਨ। ਸਰਕਾਰ ਨੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਵਾਅਦੇ ਅਨੁਸਾਰ ਪੈਸੇ ਪਾ ਕੇ ਵਿਰੋਧੀਆਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ।ਚੇਅਰਮੈਨ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਪਨਿਆਲੀ ਕਲਾਂ ਦਾ ਕੋਈ ਵੀ ਵਿਕਾਸ ਕਾਰਜ ਬਾਕੀ ਰਹਿ ਗਿਆ ਹੈ ਜਾਂ ਲੋਕਾਂ ਨੂੰ ਕੋਈ ਹੋਰ ਸਮੱਸਿਆਵਾਂ ਹਨ, ਤਾਂ ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਧਿਆਨ ਹੁਣ ਸ਼ਹਿਰਾਂ ਦੇ ਮੁਕਾਬਲੇ ਪੇਂਡੂ ਖੇਤਰਾਂ ਦੇ ਵਿਕਾਸ ਵੱਲ ਜ਼ਿਆਦਾ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਜੋ ਵੀ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਹਰ ਕੀਮਤ ‘ਤੇ ਪੂਰਾ ਕੀਤਾ ਗਿਆ ਹੈ ਅਤੇ ਅੱਗੇ ਵੀ ਲੋਕ ਹਿੱਤ ਦੇ ਕੰਮ ਨਿਰੰਤਰ ਜਾਰੀ ਰਹਿਣਗੇ।ਮੀਟਿੰਗ ਦੇ ਅਖੀਰ ਵਿੱਚ ਪਾਖਰ ਸਿੰਘ ਫੌਜੀ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਵਤਾਰ ਸਿੰਘ, ਜੋਰਾ ਸਿੰਘ, ਸੋਹਣ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ, ਕੁਲਬੀਰ ਸਿੰਘ, ਜੁਝਾਰ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ, ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੱਤਰਕਾਰ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ : ਸੰਜੇ ਰਾਠੀ
Next articleਐੱਸ.ਆਈ.ਆਰ. ਸਬੰਧੀ ਹਰ ਪੁੱਛਗਿੱਛ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਜੀਵ ਸ਼ਰਮਾ