ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਮਨਾਏ ਜਾ ਰਹੇ ਫਤਿਹ ਦਿਵਸ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਵਲੋ ਪਿੰਡ ਸਿਕੰਦਰਪੁਰ, ਰਸੂਲਪੁਰ ਅਤੇ ਚਾਹਲ ਪੁਰ ਵਿੱਚ ਕਿਸਾਨਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਸਮੂਹ ਕਿਸਾਨਾਂ ਨੂੰ ਚੰਡੀਗੜ੍ਹ ਪੁੱਜਣ ਦੀ ਅਪੀਲ ਕੀਤੀ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ, ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਅਤੇ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਭਾਰਤ ਸਰਕਾਰ ਅਸਿੱਧੇ ਢੰਗ ਨਾਲ ਬਿਜਲੀ ਬਿੱਲ 2020 ਲਾਗੂ ਕਰਨ ਤੇ ਤੁਲੀ ਹੋਈ ਹੈ। ਜਿਸ ਨਾਲ ਬਿਜਲੀ ਦਾ ਪ੍ਰਬੰਧ ਸਿੱਧੇ ਤੌਰ ਤੇ ਭਾਰਤ ਸਰਕਾਰ ਦੇ ਅਧੀਨ ਆ ਜਾਵੇਗਾ ਅਤੇ ਚਿਪ ਵਾਲੇ ਮੀਟਰ ਲਾ ਕੇ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਮਿਲਦੀ ਮੁਫਤ ਬਿਜਲੀ ਦੀ ਸ਼ਹੂਲਤ ਨੂੰ ਖਤਮ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕੇ ਪਹਿਲਾ ਭਾਖੜਾ ਡੈਮ ਅਤੇ ਹੁਣ ਪੰਜਾਬ ਯੂਨਿਵਰਸਿਟੀ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਖਤਮ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਹੜ੍ਹ ਪੀੜ੍ਹਤਾਂ ਨੂੰ ਮੁਆਵਜਾ ਦੇਣ ਦੀ ਥਾਂਹ ਸਿਰਫ ਲਾਰੇ ਲਾਏ ਜਾ ਰਹੇ ਹਨ। ਗੰਨਾ ਮਿੱਲਾਂ ਨੂੰ ਚਾਲੂ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਕਰਕੇ ਕਿਸਾਨਾ ਨੂੰ ਲਾਮਬੰਦ ਹੋਣ ਦੀ ਲੋੜ ਹੈ। ਮੀਟਿੰਗਾਂ ਵਿੱਚ ਜਥੇਬੰਦੀ ਦੇ ਬਲਾਕ ਆਗੂ ਸੰਦੀਪ ਸਿੰਘ ਮਿੰਟੂ ਸਿਕੰਦਰਪੁਰ, ਅਮਰੀਕ ਸਿੰਘ, ਗੁਰਮੁੱਖ ਸਿੰਘ, ਸੰਤੋਖ ਸਿੰਘ ਰਸੂਲਪੁਰ, ਗੁਰਦੀਪ ਸਿੰਘ ਚਾਹਲ ਪੁਰ, ਤਰਸੇਮ ਸਿੰਘ ਅਤੇ ਲਖਵੀਰ ਸਿੰਘ ਹਾਜਰ ਸਨ।
HOME ਚੰਡੀਗੜ੍ਹ ਵਿਖੇ 26 ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਫਤਿਹ ਦਿਵਸ ਸਬੰਧੀ ਮੀਟਿੰਗਾਂ...



