ਚੰਡੀਗੜ੍ਹ ਬਸਪਾ ਦੀ ਸੈਣੀ ਭਵਨ ਵਿਖੇ ਹੋਈ ਅਹਿਮ ਮੀਟਿੰਗ, ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਦਾ ਲਿਆ ਵੱਡਾ ਫੈਸਲਾ
ਚੰਡੀਗੜ੍ਹ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ (ਬਸਪਾ) ਚੰਡੀਗੜ੍ਹ ਲੋਕ ਸਭਾ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਅੱਜ ਸੈਣੀ ਭਵਨ, ਚੰਡੀਗੜ੍ਹ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਬਸਪਾ ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਮੀਟਿੰਗ ਦੌਰਾਨ ਇੱਕ ਵੱਡਾ ਜਥੇਬੰਦਕ ਫੈਸਲਾ ਸਾਂਝਾ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰ ਤਾਲਮੇਲ ਲਈ ਚੰਡੀਗੜ੍ਹ ਨੂੰ ਜਥੇਬੰਦਕ ਤੌਰ ‘ਤੇ ਪੰਜਾਬ ਦੇ
ਨਾਲ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਮਿਹਨਤੀ ਆਗੂ ਸਰਦਾਰ ਸਰਿੰਦਰ ਸਿੰਘ ਖੁੱਡਾ ਅਲੀ ਸ਼ੇਰ ਨੂੰ ਚੰਡੀਗੜ੍ਹ ਲੋਕ ਸਭਾ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਜਾ ਚੁੱਕਾ ਹੈ। ਡਾ. ਕਰੀਮਪੁਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਉਣ ਵਾਲੇ ਸਮੇਂ ਵਿੱਚ ਚੰਡੀਗੜ੍ਹ ਅੰਦਰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਚੰਡੀਗੜ੍ਹ ਵਿੱਚ ਬਸਪਾ ਨੂੰ ਬੂਥ ਪੱਧਰ ਤੱਕ ਮਜ਼ਬੂਤ ਅਤੇ ਚਟਾਨ ਵਾਂਗ ਖੜ੍ਹੀ ਕਰਨ ਲਈ ਦਿਨ-ਰਾਤ ਇੱਕ ਕਰ ਦੇਣ। ਇਸ ਵਰਕਰ ਮੀਟਿੰਗ ਵਿੱਚ ਚੰਡੀਗੜ੍ਹ ਬਸਪਾ ਦੇ ਜੁੰਮੇਵਾਰ ਆਗੂਆਂ ਅਤੇ ਵਰਕਰਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਨਵਾਂ ਸੰਕਲਪ ਲਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਇੱਕ ਬੂਥ ਉੱਤੇ ਕਮੇਟੀਆਂ ਦਾ ਗਠਨ ਕਰਕੇ ਸੰਗਠਨ ਦਾ ਵਿਸਥਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ: ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸਪਾ ਦੇ ਸਾਬਕਾ ਪ੍ਰਧਾਨ ਬਰਿਜ ਪਾਲ, ਸਾਬਕਾ ਪ੍ਰਧਾਨ (ਐਮ.ਸੀ.) ਸੰਮਨ, ਡਾਕਟਰ ਬੀਕਾ, ਲੋਕ ਚੰਦ, ਗਿਰਵਰ, ਐਡਵੋਕੇਟ ਵਿਕਰਾਂਤ, ਦਿਨੇਸ਼ ਦਈਆ, ਬਲਜੀਤ ਸਲਾਣਾ, ਠੇਕੇਦਾਰ ਹਰਭਜਨ ਸਿੰਘ (ਬਜਹੇੜੀ) ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਸੈਂਕੜੇ ਸਰਗਰਮ ਵਰਕਰ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



