ਚੰਡੀਗੜ੍ਹ ਹਰਿਆਣਾ ਦਾ ਹੈ: ਸ਼ੈਲਜਾ

ਚੰਡੀਗੜ੍ਹ (ਸਮਾਜ ਵੀਕਲੀ):  ਹਰਿਆਣਾ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਦਾਅਵੇਦਾਰੀ ਲਈ ਵਿਧਾਨ ਸਭਾ ਵਿੱਚ ਪੇਸ਼ ਮਤਾ ‘ਆਪ’ ਦੀ ਹਰਿਆਣਾ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਸ਼ੈਲਜਾ ਨੇ ਕਿਹਾ ਕਿ ਚੰਡੀਗੜ੍ਹ ਹਰਿਆਣਾ ਦਾ ਹੈ ਤੇ ਇਸ ਉੱਤੇ ਹਰਿਆਣਾ ਦਾ ਪੂਰਾ ਹੱਕ ਹੈ। ਇਕ ਬਿਆਨ ਵਿੱਚ ਸ਼ੈਲਜਾ ਨੇ ਕਿਹਾ ਕਿ ‘ਆਪ’ ਤੇ ਭਾਜਪਾ, ਦੋਵਾਂ ਨੂੰ ਹਰਿਆਣਾ ਪ੍ਰਦੇਸ਼ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਤੇ ਦੋਵੇਂ ਪਾਰਟੀਆਂ ਆਪਣਾ ਸਿਆਸੀ ਲਾਹਾ ਤੱਕਦੀਆਂ ਹਨ। ਸ਼ੈਲਜਾ ਨੇ ਐੱਸਵਾਈਐੱਲ ਮੁੱਦੇ ’ਤੇ ਵੀ ਕੇਂਦਰ ਤੇ ਸੂਬੇ ਦੀਆਂ ਭਾਜਪਾ ਸਰਕਾਰਾਂ ਨੂੰ ਘੇਰਿਆ। ਉਨ੍ਹਾਂ ਬੀਬੀਐੱਮਬੀ ਵਿੱਚ ਹਰਿਆਣਾ ਦੀ ਸਥਾਈ ਨੁਮਾਇੰਦਗੀ ਖ਼ਤਮ ਕੀਤੇ ਜਾਣ ਨੂੰ ਸੂਬੇ ਦੇ ਹਿੱਤਾਂ ’ਤੇ ਹਮਲਾ ਕਰਾਰ ਦਿੱਤਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਣਾ ਇੰਦਰ ਪ੍ਰਤਾਪ ਨੂੰ ਸਦਨ ਵਿੱਚੋਂ ਬਾਹਰ ਕੱਢਿਆ
Next articleਵਿਦਿਆਰਥੀ ਪ੍ਰੀਖਿਆ ਨੂੰ ਤਿਉਹਾਰ ਵਜੋਂ ਮਨਾਉਣ: ਮੋਦੀ