ਚੰਡੀਗੜ੍ਹ ਨਿਗਮ ਚੋਣਾਂ: ਵੋਟਿੰਗ ਸ਼ਾਂਤਮਈ ਢੰਗ ਨਾਲ ਜਾਰੀ

ਚੰਡੀਗੜ੍ਹ (ਸਮਾਜ ਵੀਕਲੀ):  ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਤੋਂ ਕੌਂਸਲਰਾਂ ਦੀ ਚੋਣ ਲਈ ਵੋਟਿੰਗ ਦਾ ਅਮਲ ਅੱਜ ਸਵੇਰੇ ਸ਼ਾਂਤਮਈ ਢੰਗ ਨਾਲ ਸ਼ੁਰੂ ਹੋ ਗਿਆ। ਵੋਟਿੰਗ ਠੀਕ ਸਵੇਰੇ 7.30 ਵਜੇ ਸ਼ੁਰੂ ਹੋ ਗਈ ਪਰ ਸਵੇਰ ਸਮੇਂ ਵੋਟਿੰਗ ਦਾ ਰੁਝਾਨ ਮੱਠਾ ਰਿਹਾ। ਠੰਢ ਹੋਣ ਕਾਰਨ ਲੋਕ ਬਹੁਤ ਘੱਟ ਗਿਣਤੀ ਵਿਚ ਵੋਟਾਂ ਪਾਉਣ ਲਈ ਘਰਾਂ ਵਿੱਚੋਂ ਨਿਕਲੇ। ਉੱਧਰ, ਚੋਣ ਕਮਿਸ਼ਨ ਅਤੇ ਪੁਲੀਸ ਤੇ ਪ੍ਰਸ਼ਾਸਨ ਨੇ ਚੋਣਾਂ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਦੂਜੇ ਪਾਸੇ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਘਰੋਂ ਬਾਹਰ ਕੱਢਣ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਸਵੇਰੇ 10 ਵਜੇ ਤੱਕ ਸਿਰਫ਼ 12.27 ਫ਼ੀਸਦ ਵੋਟਰਾਂ ਨੇ ਵੋਟਾਂ ਪਾਈਆਂ। ਇਸ ਦੌਰਾਨ ਕਰੋਨਾਵਾਇਰਸ ਦੇ ਮੱਦੇਨਜ਼ਰ ਸਖ਼ਤ ਪ੍ਰਬੰਧ ਕੀਤੇ ਜਾਣ ਸਬੰਧੀ ਚੋਣ ਕਮਿਸ਼ਨ ਤੇ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਸਾਬਿਤ ਹੁੰਦੇ ਦਿਖੇ, ਕਿਉਂਕਿ ਵੋਟ ਪਾਉਣ ਲਈ ਆਏ ਲੋਕਾਂ ਵਿਚਾਲੇ ਨਾ ਤਾਂ ਢੁੱਕਵੀਂ ਦੂਰੀ ਸੀ ਅਤੇ ਨਾ ਹੀ ਕਿਸੇ ਨੇ ਦਸਤਾਨੇ ਵਗੈਰ੍ਹਾ ਪਾਏ ਹੋਏ ਸਨ ਜਦਕਿ ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਦਸਤਾਨੇ, ਮਾਸਕ ਅਤੇ ਸੈਨੇਟਾਈਜ਼ਰ ਜ਼ਰੂਰੀ ਕੀਤੇ ਗਏ ਹਨ। ਲੋਕ ਲਾਈਨਾਂ ਵਿਚ ਬਿਲਕੁਲ ਜੁੜ ਕੇ ਖੜ੍ਹੇ ਦਿਖਾਏ ਦਿੱਤੇ। ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਮੁਕਾਬਲੇ ਵਿਚ ਅਤਿਵਾਦੀ ਹਲਾਕ
Next articleਲੁਧਿਆਣਾ ਦੇ ਅਦਾਲਤੀ ਕੰਪਲੈਕਸ ’ਚ ਧਮਾਕਾ; ਇੱਕ ਹਲਾਕ