ਚੰਡੀਗੜ੍ਹ ਦੇ ਡੀਐੱਸਪੀ ਨੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੁਲਤਾਨਪੁਰ ਲੋਧੀ ਦੀ ਰੈਲੀ ’ਚ ਪੁਲੀਸ ਬਾਰੇ ਕੀਤੀ ਗਈ ਟਿੱਪਣੀ ਦੇ ਵਿਰੋਧ ਵਿੱਚ ਚੰਡੀਗੜ੍ਹ ਪੁਲੀਸ ਦੇ ਡੀਐੱਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਸ੍ਰੀ ਸਿੱਧੂ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ, ਜਿਸ ਵਿੱਚ 21 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਡੀਐੱਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਇਹ ਨੋਟਿਸ ਐਡਵੋਕੇਟ ਰਣਜੀਵਨ ਸਿੰਘ ਰਾਹੀਂ ਭੇਜਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕਾਂਗਰਸੀ ਆਗੂ ਦਾ ਬਿਆਨ ਪੁਲੀਸ ਦੇ ਅਕਸ ਨੂੰ ਢਾਹ ਲਾਉਣ ਵਾਲਾ ਹੈ। ਇਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ, ਜੇ ਉਨ੍ਹਾਂ ਮੁਆਫ਼ੀ ਨਾ ਮੰਗੀ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੀਐੱਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਵੀਡੀਓ ਜਾਰੀ ਕਰਕੇ ਸ੍ਰੀ ਸਿੱਧੂ ਦੇ ਬਿਆਨ ਦੀ ਨਿੰਦਾ ਕੀਤੀ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਤੇ ‘ਆਪ’ ਲੋਕਾਂ ਨੂੰ ਕਰ ਰਹੇ ਨੇ ਗੁਮਰਾਹ: ਸੁਖਬੀਰ ਬਾਦਲ
Next articleਉਗਰਾਹਾਂ ਜਥੇਬੰਦੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਅੱਜ