ਮਿਠੜਾ ਕਾਲਜ ਵੱਲੋਂ ਵਿਦਿਆਰਥੀਆਂ ਦੇ ਚੰਡੀਗੜ੍ਹ ਟਰਿਪ ਦਾ ਆਯੋਜਨ

 ਕਪੂਰਥਲਾ, (ਕੌੜਾ)- ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ ਨਾਲ ਰਾਜ ਦੀਆਂ ਹੋਰ ਮਹੱਤਵਪੂਰਨ ਥਾਵਾਂ ਦੇ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਮਕਸਦ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਦੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਵੱਲੋਂ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦੇ ਚੰਡੀਗੜ੍ਹ ਟਰਿਪ ਦਾ ਆਯੋਜਨ ਕੀਤਾ ਗਿਆ
 ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਵੱਲੋਂ ਦੱਸਿਆ ਗਿਆ ਕਿ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਸਾਰੇ ਵਿਦਿਆਰਥੀਆਂ ਦਾ ਇਹ ਟਰਿਪ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ ਅਤੇ ਪ੍ਰੋਫੈਸਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਭੇਜਿਆ ਗਿਆ ਅਤੇ ਇਸ ਟਰਿਪ ਦੌਰਾਨ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆ ਘਰ ਜੀਰਕਪੁਰ ਦਾ ਦੌਰਾ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਕੁਦਰਤ ਵਿੱਚ ਵਸ ਰਹੀਆਂ ਵੱਖ ਵੱਖ ਪ੍ਰਜਾਤੀਆਂ ਦੇ ਬਾਰੇ ਜਾਨਣ ਦਾ ਮੌਕਾ ਮਿਲਿਆ| ਇਸ ਉਪਰੰਤ ਸੁਖਨਾ ਝੀਲ ਦਾ ਦੌਰਾ ਕਰਨ ਦੇ ਬਾਅਦ ਵਿਦਿਆਰਥੀਆਂ ਵੱਲੋਂ ਰਾਕ ਗਾਰਡਨ ਜੋ ਕਿ ਨੇਕ ਚੰਦ ਜੀ ਵੱਲੋਂ ਉਸ ਵੇਲੇ ਆਲੇ ਦੁਆਲੇ ਦੀਆਂ ਵਾਧੂ ਚੀਜ਼ਾਂ ਨੂੰ ਇਕੱਠਿਆਂ ਕਰਕੇ ਤਿਆਰ ਕੀਤਾ ਗਿਆ ਸੀ ਨੂੰ ਵੇਖਣ ਤੇ ਜਾਨਣ ਦਾ ਮੌਕਾ ਮਿਲਿਆ ਕਿ ਕਿਵੇਂ ਵਾਧੂ ਚੀਜ਼ਾਂ ਨੂੰ ਇਕੱਠਿਆਂ ਕਰਕੇ ਅਸੀਂ ਇੱਕ ਸੋਹਣੇ ਰੂਪ ਵਿੱਚ ਢਾਲ ਕੇ ਇਕੱਤਰਿਤ ਕਰ ਸਕਦੇ ਹਾਂ ਇਸ ਮੌਕੇ ਡਾਕਟਰ ਜਗਸੀਰ ਸਿੰਘ ਬਰਾੜ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਕਾਲਜੀ ਵਿਦਿਆ ਦੀ ਨਾਲ ਨਾਲ ਵਿਦਿਆਰਥੀਆਂ ਦਾ ਆਲੇ ਦੁਆਲੇ ਦੇ ਬਾਰੇ ਜਾਨਣਾ ਵੀ ਬਹੁਤ ਜਰੂਰੀ ਹੈ ਇਸ ਕਰਕੇ ਕਾਲਜ ਵੱਲੋਂ ਕਰਵਾਈਆਂ ਜਾਂਦੀਆਂ ਹੋਰ ਗਤੀਵਿਧੀਆਂ ਦੇ ਤਹਿਤ ਵਿਦਿਆਰਥੀਆਂ ਦੇ ਇਸ ਟ੍ਰਿਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਆਲੇ ਦੁਆਲੇ ਸਬੰਧੀ ਕਈ ਪੱਖਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੈਕਾਰਿਆਂ ਦੀ ਗੂੰਜ ਵਿੱਚ
Next articleਐੱਸ ਡੀ ਕਾਲਜ ‘ਚ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ