ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ) ਲੇਖਕ ਪਾਠਕ ਸਾਹਿਤ ਸਭਾ ਰਜਿ. ਬਰਨਾਲਾ ਦੇ ਬਾਨੀ/ ਪ੍ਰਧਾਨ ਤੇਜਿੰਦਰ ਚੰਡਿਹੋਕ ਅਤੇ ਪਰਿਵਾਰ ਵਲੋਂ ਸਰਦਾਰਨੀ ਮਨਜੀਤ ਕੌਰ ਅਤੇ ਸ੍ਰ. ਤ੍ਰਿਲੋਚਨ ਸਿੰਘ ਚੰਡਿਹੋਕ ਯਾਦਗਾਰੀ ਚੌਥਾ ਸਨਮਾਨ 2026 ਸਰੂਪ ਚੰਦ ਹਰੀਗੜ੍ਹ ਨੂੰ 19 ਅਪ੍ਰੈਲ 2026 ਦਿਨ ਐਤਵਾਰ ਬਾਅਦ ਦੁਪਹਿਰ 2-30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਭੇਟ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈਸ ਸਕੱਤਰ ਮਨਦੀਪ ਕੁਮਾਰ ਨੇ ਪ੍ਰੈਸ ਨੂੰ ਦੱਸਿਆ ਕਿ ਲੇਖਕ ਪਾਠਕ ਸਾਹਿਤ ਸਭਾ ਰਜਿ ਬਰਨਾਲਾ ਦੇ ਇਸ ਸਮਾਗਮ ਦੀ ਪ੍ਰਧਾਨਗੀ ਰਾਮ ਸਰੂਪ ਸ਼ਰਮਾ ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਸਭਾ ਰਜਿ ਬਰਨਾਲਾ ਕਰਨਗੇ। ਡਾਕਟਰ ਰਾਹੁਲ ਰੁਪਾਲ ਅਤੇ ਬੀਬਾ ਰਜਨੀਸ਼ ਕੌਰ ਬਬਲੀ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਉਹਨਾਂ ਅੱਗੇ ਕਿਹਾ ਕਿ ਇਸ ਸਨਮਾਨ ਤੋਂ ਪਹਿਲਾਂ ਲੇਖਕ ਚਰਨੀ ਬੇਦਿਲ, ਕੁਲਵੀਰ ਕੌਰ ਜੋਤੀ ਅਤੇ ਪੁਨੀਤ ਗੁਪਤਾ ਨੂੰ ਸਨਮਾਨ ਦਿੱਤਾ ਜਾ ਚੁੱਕਾ ਹੈ। ਇਸ ਸਮਾਗਮ ਦੌਰਾਨ ਪੁਸਤਕ ਪਲਾਟ ਨੰਬਰ 203 ਲੋਕ ਅਰਪਣ ਕੀਤੀ ਜਾਵੇਗੀ। ਹਾਜਰ ਕਵੀ ਵਿਸਾਖੀ ਨੂੰ ਸਮਰਪਿਤ ਆਪਣੀਆਂ ਕਵਿਤਾਵਾਂ, ਨਜ਼ਮਾਂ ਅਤੇ ਗੀਤ ਪੇਸ਼ ਕਰਨਗੇ। ਸਾਰੇ ਲੇਖਕਾਂ ਅਤੇ ਪਾਠਕਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


