HOME ਜਨ-ਹਿਤੈਸ਼ੀ ਨੀਤੀਆਂ ਦੀ ਬਦੌਲਤ ਆਮ ਆਦਮੀ ਪਾਰਟੀ ਭਾਰੀ ਜਿੱਤ ਦਰਜ ਕਰੇਗੀ: ਵਿਧਾਇਕ...

ਜਨ-ਹਿਤੈਸ਼ੀ ਨੀਤੀਆਂ ਦੀ ਬਦੌਲਤ ਆਮ ਆਦਮੀ ਪਾਰਟੀ ਭਾਰੀ ਜਿੱਤ ਦਰਜ ਕਰੇਗੀ: ਵਿਧਾਇਕ ਰੰਧਾਵਾ

3

ਵਿਧਾਇਕ ਰੰਧਾਵਾ ਨੇ ਡੋਰ ਟੂ ਡੋਰ ਪ੍ਰਚਾਰ ਤੇ ਚੋਣ ਮੀਟਿੰਗ ਕੀਤੀ 

 ਡੇਰਾਬੱਸੀ  (ਸਮਾਜ ਵੀਕਲੀ)  (ਸੰਜੀਵ ਸਿੰਘ ਸੈਣੀ) 4 ਨਵੰਬਰ : ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਜੀ ਨੇ ਹਲਕਾ ਤਰਨ ਤਾਰਨ ਵਿੱਖੇ ਪਾਰਟੀ ਦੇ ਉਮੀਦਵਾਰ ਸ: ਹਰਮੀਤ ਸਿੰਘ ਸੰਧੂ ਜੀ ਦੇ ਹੱਕ ‘ਚ ਪਿੰਡ ਮੰਨਣ ਵਿੱਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਅਤੇ ਆਯੋਜਿਤ ਲੋਕ ਮਿਲਣੀ ‘ਚ ਹਾਜ਼ਰੀ ਭਰੀ ਭਰਕੇ ਹਲਕੇ ਤੇ ਪਿੰਡ ਦੇ ਵਿਕਾਸ ਲਈ ਆਪ ਉਮੀਦਵਾਰ ਨੂੰ ਵੱਧ ਤੋ ਵੱਧ ਵੋਟਾਂ ਪਾਉਣ ਦੀ ਅਪੀਲ ਕਰਕੇ ਸਥਾਨਕ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਵੀ ਸੁਣਿਆ ਤੇ ਸਬੰਧਿਤ ਅਧਿਕਾਰੀ ਨਾਲ ਰਾਬਤਾ ਕਰਕੇ ਜਲਦ ਤੋ ਜਲਦ ਹੱਲ ਕਰਵਾਉਣ ਲਈ ਆਖਿਆ । ਉਨਾ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਕਾਂ ਦਾ ਭਾਰੀ ਉਤਸ਼ਾਹ ਤੋਂ ਇਹ ਸਪੱਸ਼ਟ ਦਿਖ ਰਿਹਾ ਹੈ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ‘ਆਪ’ ਤਰਨਤਾਰਨ ਵਿੱਚ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ ਜਿਸ ਕਰਕੇ ਲੋਕ ਪਾਰਟੀ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਜਿਵੇਂ ਕਿ ਸੂਬਾ ਸਰਕਾਰ ਵੱਲੋਂ ਪੂਰੀ ਭਰਤੀ ਪ੍ਰਕਿਰਿਆ ਲਈ ਪੁਖਤਾ ਵਿਧੀ ਅਪਣਾਈ ਗਈ ਹੈ ਜਿਸ ਸਦਕਾ ਇਨ੍ਹਾਂ 56,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਸਬੰਧੀ ਕਿਸੇ ਵੱਲੋਂ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦਾ ਸੂਬਾ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ ਜਿਸ ਕਾਰਨ ਹੁਣ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਵਿਚਾਰ ਛੱਡ ਕੇ ਇੱਥੇ ਹੀ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। 90 ਫ਼ੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਜਨਤਾ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਸਬੰਧੀ ਕੋਈ ਸਮੱਸਿਆ ਨਹੀਂ ਆ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ ਜਿਸ ਕਾਰਨ ਪੰਜਾਬ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਤੇ ਇਸ ਦੇ ਨਾਲ ਹੋ ਹੋਰ ਵੀ ਬਹੁਤ ਸਾਰੀਆਂ ਸਹੂਲਤਾਵਾਂ ਨੂੰ ਪੂਰਾ ਕਰਕੇ ਲੋਕਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣ ਲਈ ਯਕੀਨੀ ਬਣਾਇਆ ਹੈ ਜਿਸ ਦੇ ਨਤੀਜੇ ਵਜੋਂ ਲੋਕ ‘ਆਪ’ ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ
Next articleਗੁਰੂ ਨਾਨਕ ਦੇਵ ਜੀ