ਚੰਨੀ ਤੇ ਬਾਦਲ ਮਿਲ ਕੇ ‘ਆਪ’ ਨੂੰ ਭੰਡ ਰਹੇ: ਕੇਜਰੀਵਾਲ

ਡੇਰਾ ਬਾਬਾ ਨਾਨਕ (ਸਮਾਜ ਵੀਕਲੀ):  ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਵਿੱਚ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਰੋਡ ਸ਼ੋਅ ਦੌਰਾਨ ਕਿਹਾ ਕਿ ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਸ ਵਿੱਚ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਦੇ ਇੱਕ-ਦੂਜੇ ਖ਼ਿਲਾਫ਼ ਬਿਆਨ ਤੱਕ ਨਹੀਂ ਦਿੱਤਾ, ਉਲਟਾ ਦੋਵੇਂ ਉਨ੍ਹਾਂ ਨੂੰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਵੀ ਥਾਂ-ਥਾਂ ਭੰਡ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਦਾ ਕਸੂਰ ਇਹੋ ਹੀ ਹੈ ਕਿ ਉਹ ਪੰਜਾਬ ਦੇ ਸਕੂਲਾਂ, ਹਸਪਤਾਲਾਂ ਦੀ ਤਕਦੀਰ ਬਦਲਣਾ ਚਾਹੁੰਦੇ ਹਨ, ਪੰਜਾਬ ਨੂੰ ਬੁਲੰਦੀਆਂ ’ਤੇ ਲਿਜਾਣ ਦੀ ਇੱਛਾ ਸ਼ਕਤੀ ਰੱਖਦੇ ਹਨ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਾਂਗਰਸੀ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਭਗਵੰਤ ਮਾਨ ਦੇ ਇਮਾਨਦਾਰ ਹੋਣ ਦਾ ਡਰ ਸਤਾ ਰਿਹਾ ਹੈ ਪਰ ਇਨ੍ਹਾਂ ਰਵਾਇਤੀ ਪਾਰਟੀਆਂ ਨੇ 2017 ਵਿੱਚ ਵੀ ਮਿਲ ਕੇ ਸਿਆਸੀ ਗੇਮ ਖੇਡੀ ਸੀ, ਜਿਸ ਦਾ ਪਛਤਾਵਾ ਪੰਜਾਬ ਦੇ ਲੋਕਾਂ ਨੂੰ ਲੰਘੇ ਪੰਜ ਸਾਲਾਂ ਤੋਂ ਹੋ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਦਾ ਸੁਸ਼ਾਸਨ ਇਸ਼ਤਿਹਾਰਾਂ ਤੱਕ ਸੀਮਤ: ਪ੍ਰਿਯੰਕਾ
Next articleਸਿਆਸੀ ਰਮਜ਼ਾਂ: ਬਠਿੰਡੇ ਦਾ ਮਨ ਕਿਸ ਨਾਲ ਪਾਏਗਾ ਪ੍ਰੀਤ