ਚੰਡੀਗੜ੍ਹ(ਸਮਾਜ ਵੀਕਲੀ): ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਇਹ ਪੰਜਾਬ ’ਤੇ ਸਿੱਧਾ ਹਮਲਾ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਕਿਸਾਨ ਘੋਲ ਨਾਲ ਖੜ੍ਹਨ ਦਾ ਮੁੱਲ ਤਾਰਨਾ ਪੈ ਰਿਹਾ ਹੈ। ਇਹ ਹਮਲਾ ਮੁੱਖ ਮੰਤਰੀ ਚੰਨੀ ’ਤੇ ਨਹੀਂ, ਬਲਕਿ ਪੰਜਾਬ ਉੱਤੇ ਹੈ ਜਿਸ ਨੂੰ ਕਿਸਾਨ ਘੋਲ ਦੀ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਸਿਆਸੀ ਨੌਟੰਕੀ ਪੰਜਾਬ ਚੋਣਾਂ ਤੋਂ 15 ਦਿਨ ਪਹਿਲਾਂ ਸ਼ੁਰੂ ਹੋ ਗਈ ਹੈ ਅਤੇ ਭਾਜਪਾ ਦਾ ਚੋਣ ਵਿੰਗ ਈਡੀ ਮੈਦਾਨ ਵਿਚ ਉੱਤਰਿਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਪੰਜਾਬੀਅਤ ਦੇ ਪੱਖ ਵਿਚ ਸਟੈਂਡ ਲਿਆ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਨਾਲ ਬਦਲਾਖੋਰੀ ਕੀਤੀ ਜਾ ਰਹੀ ਹੈ।
ਕੀ ਪੈਸਾ ਅਫ਼ਸਰਾਂ ਦੀਆਂ ਬਦਲੀਆਂ ਨਾਲ ਸਬੰਧਤ ਸੀ?
ਈਡੀ ਨੇ ਪੁੱਛਗਿੱਛ ਦੌਰਾਨ ਹਨੀ ਨੂੰ ਇਹ ਸਵਾਲ ਵੀ ਪੁੱਛਿਆ ਕਿ ਜਿਹੜੀ ਰਕਮ ਉਸ ਕੋਲੋਂ ਬਰਾਮਦ ਹੋਈ ਸੀ ਕੀ ਉਹ ਪੈਸਾ ਅਫਸਰਾਂ ਦੀਆਂ ਬਦਲੀਆਂ ਨਾਲ ਜੁੜਿਆ ਹੋਇਆ ਹੈ? ਮਾਸੜ (ਚੰਨੀ) ਦੇ ਮੁੱਖ ਮੰਤਰੀ ਹੋਣ ਕਰਕੇ ਕੀ ਰੇਤੇ ਦਾ ਕਾਰੋਬਾਰ ਉਹੀ ਸੰਭਾਲ ਰਿਹਾ ਸੀ? ਕੀ ਚੰਨੀ ਨੇ ਇਹ ਰਕਮ ਤੁਹਾਡੇ ਕੋਲ ਰਖਵਾਈ ਸੀ? ਇਨ੍ਹਾਂ ਸਵਾਲਾਂ ਸਮੇਤ ਹੋਰ ਵੀ ਸਖਤ ਪੁੱਛਗਿੱਛ ਕੀਤੀ ਗਈ ਦੱਸੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly