ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕਰਨ ਨੂੰ ਚੋਣ ਸਟੰਟ ਕਰਾਰ ਦਿੱਤਾ ਹੈ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਬੀਰ ਬਾਦਲ ਵਿਚਕਾਰ ਡੀਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਚੰਨੀ ਸਰਕਾਰ ਚੋਣ ਫਾਇਦੇ ਲਈ ਬੇਹੱਦ ਕਮਜ਼ੋਰ ਆਧਾਰ ’ਤੇ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਦਾ ਡਰਾਮਾ ਕਰੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly