ਚੰਨੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਪਕੌੜਾ ਚੌਕ ਵਿੱਚ ਤੇਜ਼ ਰਫ਼ਤਾਰ ਟਿੱਪਰ ਵੱਲੋਂ ਦਰੜੀਆਂ ਗਈਆਂ ਤਿੰਨ ਔਰਤਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਅਤੇ ਜ਼ਖ਼ਮੀ ਔਰਤਾਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰਿਆਣਾ ਪੁਲੀਸ ਨੂੰ ਉਕਤ ਮਾਮਲੇ ਦੀ ਜਾਂਚ ਕਰਨ ਅਤੇ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੇਰਹਿਮੀ ਤੇ ਨਫਰਤ ਨੇ ਦੇਸ਼ ਨੂੰ ਖੋਖਲਾ ਕੀਤਾ: ਰਾਹੁਲ
Next articleਭਾਜਪਾ ਅਗਲੇ ਕਈ ਦਹਾਕਿਆਂ ਤੱਕ ਕਿਤੇ ਵੀ ਜਾਣ ਵਾਲੀ ਨਹੀਂ: ਪ੍ਰਸ਼ਾਂਤ ਕਿਸ਼ੋਰ