ਚੰਨੀ ਵੱਲੋਂ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੱਦਾ

ਚਮਕੌਰ ਸਾਹਿਬ (ਸਮਾਜ ਵੀਕਲੀ):  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਿਡ-ਡੇਅ ਮੀਲ ਤੇ ਆਸ਼ਾ ਵਰਕਰਾਂ ਦੇ ਮਾਣਭੱਤਿਆਂ ਵਿੱਚ ਵਾਧੇ ਦਾ ਐਲਾਨ ਕਰਨ ’ਤੇ ਸੂਬੇ ਭਰ ਵਿੱਚੋਂ ਆਈਆਂ ਵਰਕਰਾਂ ਵੱਲੋਂ ਸਮਾਗਮ ਵਿੱਚ ਹੀ ਗਿੱਧਾ ਤੇ ਭੰਗੜਾ ਪਾ ਕੇ ਆਪਣੀ ਖ਼ੁਸ਼ੀ ਜ਼ਾਹਰ ਕੀਤੀ ਗਈ। ਆਸ਼ਾ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਪੰਜੋਲਾ ਅਤੇ ਮਿਡ-ਡੇਅ ਮੀਲ ਦੀ ਪ੍ਰਧਾਨ ਹਰਜਿੰਦਰ ਕੌਰ ਲੋਪੋ ਨੇ ਕਿਹਾ ਕਿ ਬੀਤੇ 13 ਸਾਲਾਂ ਤੋਂ ਉਨ੍ਹਾਂ ਦੀ ਕਿਸੇ ਵੀ ਸਰਕਾਰ ਨੇ ਬਾਂਹ ਨਹੀ ਫੜੀ ਅਤੇ ਅੱਜ ਮੁੱਖ ਮੰਤਰੀ ਸ੍ਰੀ ਚੰਨੀ ਨੇ ਉਨ੍ਹਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਹਨ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੀਆਂ ਹਨ। ਇਸ ਤੋਂ ਬਾਅਦ ਸੂਬੇ ਭਰ ਵਿੱਚੋਂ ਆਈਆਂ ਵਰਕਰਾਂ ਵੱਲੋਂ ਗਿੱਧਾ ਤੇ ਭੰਗੜਾ ਪਾ ਕੇ ਕਾਂਗਰਸ ਸਰਕਾਰ ਦੀ ਮੁੜ ਵਾਪਸੀ ਦੀ ਕਾਮਨਾ ਕੀਤੀ ਗਈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ ਵਾਲੀ ਜੇਤੂ ਲਹਿਰ ਹੁਣ ਪੰਜਾਬ ’ਚ ਚੱਲੇਗੀ: ਕੇਜਰੀਵਾਲ
Next articleਚੰਨੀ ਵੱਲੋਂ ਮਿਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ 124.25 ਕਰੋੜ ਦਾ ਤੋਹਫ਼ਾ