ਨਵੀਂ ਦਿੱਲੀ (ਸਮਾਜ ਵੀਕਲੀ) : ਇਥੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਾਰੇ ਉਸ ਵੇਲੇ ਸ਼ਾਂਤ ਚਿਤ ਹੋ ਗਏ ਜਦੋਂ ਰਾਹੁਲ ਗਾਂਧੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਗਿਆ ਸੀ ਕਿ ਉਹ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ ਤਾਂ ਚੰਨੀ ਰੋ ਪਏ ਸਨ। ਉਨ੍ਹਾਂ ਮੈਂਬਰਾਂ ਤੋਂ ਨਿੱਜੀ ਜਾਣਕਾਰੀ ਸਾਂਝੀ ਕਰਨ ਦੀ ਇਜਾਜ਼ਤ ਲੈਂਦਿਆਂ ਦੱਸਿਆ ਕਿ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕਦੇ ਸੁਪਨਾ ਵੀ ਨਹੀਂ ਦੇਖਿਆ ਸੀ ਕਿ ਉਹ ਕਦੇ ਮੁੱਖ ਮੰਤਰੀ ਬਣਨਗੇ।
ਮੁੱਖ ਮੰਤਰੀ ਚੰਨੀ ਨੇ ਇਸ ਮੌਕੇ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਅਜਿਹੇ ਵਰਗ ਤੋਂ ਸੀ ਜਿਸ ਨੂੰ ਵਧੀਆ ਸੁਪਨੇ ਲੈਣ ਤੋਂ ਵੀ ਰੋਕਿਆ ਜਾਂਦਾ ਹੈ। ਜਦੋਂ ਉਨ੍ਹਾਂ ਨੂੰ ਕਾਂਗਰਸ ਮੁਖੀ ਨੇ ਫੋਨ ’ਤੇ ਮੁੱਖ ਮੰਤਰੀ ਬਣਨ ਦੀ ਜਾਣਕਾਰੀ ਦਿੱਤੀ ਤਾਂ ਉਹ ਖੁਸ਼ੀ ਵਿਚ ਆਪਣੇ ਹੰਝੂ ਰੋਕ ਨਹੀਂ ਸਕੇ। ਰਾਹੁਲ ਨੇ ਕਿਹਾ ਕਿ ਉਹ ਇਹ ਉਦਾਹਰਣ ਦੇ ਕੇ ਦੱਸ ਰਹੇ ਹਨ ਕਿ ਕਾਂਗਰਸ ਦੱਬੇ ਕੁਚਲੇ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਤੇ ਅੱਜ ਲੋਕ ਉਮੀਦ ਕਰ ਰਹੇ ਹਨ ਕਿ ਕਾਂਗਰਸ ਆਮ ਲੋਕਾਂ ਦੀ ਲੜਾਈ ਲੜੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly