ਚੰਨੀ ਨੇ ਫੋਨ ਨਹੀ ਚੁੱਕਿਆ, ਸਗੋਂ ਲੋਕਾਂ ਨੂੰ ਰੈਲੀ ’ਚ ਜਾਣ ਤੋਂ ਰੋਕਣ ਲਈ ਪੁਲੀਸ ਨੂੰ ਨਿਰਦੇਸ਼ ਦਿੱਤੇ: ਨੱਢਾ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਚੋਣ ਹਾਰ ਦੇ ਡਰੋਂ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮਾਂ ਨੂੰ ਸਾਬੋਤਾਜ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਹ ਵੱਡੀ ਸੁਰੱਖਿਆ ਖਾਮੀ ਹੈ ਕਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰੂਟ ਤੱਕ ਪਹੁੰਚਣ ਦਿੱਤਾ ਗਿਆ, ਜਦੋਂ ਕਿ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਨੇ ਐੱਸਪੀਜੀ ਨੂੰ ਭਰੋਸਾ ਦਿੱਤਾ ਸੀ ਕਿ ਰਸਤੇ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਨੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ੋਨ ‘ਤੇ ਗੱਲ ਕਰਨ ਤੋਂ ਕੀਤਾ ਇਨਕਾਰ ਕਰ ਦਿੱਤਾ ਤੇ ਸੂਬਾ ਪੁਲੀਸ ਨੂੰ ਪ੍ਰਧਾਨ ਮੰਤਰੀ ਦੀ ਰੈਲੀ ‘ਚ ਲੋਕਾਂ ਨੂੰ ਜਾਣ ਤੋਂ ਰੋਕਣ ਦੇ ਨਿਰਦੇਸ਼ ਦਿੱਤੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਰੋਧ ਪ੍ਰਦਰਸ਼ਨਾਂ ਕਾਰਨ 20 ਮਿੰਟ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ
Next articleਦੂਜੀ ਲਹਿਰ ਦੇ ਮੁਕਾਬਲੇ ਮੌਜੂਦਾ ਸਮੇਂ ਤੇਜ਼ੀ ਨਾਲ ਫੈਲ ਰਿਹੈ ਕਰੋਨਾ