ਚੰਨੀ ਦਿੱਲੀ ਰਵਾਨਾ: ਮੋਦੀ ਤੇ ਕਾਂਗਰਸ ਲੀਡਰਸ਼ਿਪ ਨੂੰ ਮਿਲਣਗੇ

Punjab Chief Minister Charanjit Singh Channi

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਰਵਾਨਾ ਹੋ ਗਏ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ 1 ਅਕਤੂਬਰ ਤੋਂ ਰਾਜ ਵਿੱਚ ਝੋਨੇ ਦੀ ਖਰੀਦ ਅੱਗੇ ਪਾਉਣ ਸਬੰਧੀ ਜਾਰੀ ਪੱਤਰ ਰੱਦ ਕਰਨ ਦੀ ਮੰਗ ਕਰਨਗੇ। ਸ੍ਰੀ ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਸ੍ਰੀ ਮੋਦੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਚੰਨੀ ਦੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਕਲੇਸ਼ ਦੇ ਮੱਦੇਨਜ਼ਰ ਸੀਨੀਅਰ ਕਾਂਗਰਸੀ ਨੇਤਾਵਾਂ ਨੂੰ ਮਿਲਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਵਤ ਦੀ ਥਾਂ ਹਰੀਸ਼ ਚੌਧਰੀ ਬਣ ਸਕਦੇ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ
Next articleਗੁਲਾਬੀ ਸੁੰਡੀ ਦਾ ਹਮਲਾ: ਮੁਆਵਜ਼ੇ ਵਾਸਤੇ ਪੰਜਾਬ ਦੇ 5 ਜ਼ਿਲ੍ਹਿਆਂ ’ਚ ਕਿਸਾਨਾਂ ਵੱਲੋਂ ਧਰਨੇ