ਚੰਨੀ ਨੇ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ (ਸਮਾਜ ਵੀਕਲੀ):  ਚਰਨਜੀਤ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ ਤੇ ਛੋਟੇ ਘਰਾਂ ਵਾਲਿਆਂ ਨੂੰ ਮੁਫ਼ਤ ਪਾਣੀ ਅਤੇ ਬਿਜਲੀ ਬਿਲਾਂ ਵਿੱਚ ਕਟੌਤੀ ਕਰਨ ਅਤੇ ਆਮ ਵਿਅਕਤੀ ਨੂੰ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ 150 ਤੋਂ 200 ਗਜ਼ ਤਕ ਦੇ ਮਕਾਨਾਂ ਵਾਲਿਆਂ ਨੂੰ ਪਾਣੀ ਅਤੇ ਸੀਵਰੇਜ ਦਾ ਕੋਈ ਚਾਰਜ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਵੀ ਸਸਤੀ ਕਰੇਗੀ। ਉਨ੍ਹਾਂ ਕਿਹਾ ਕਿ ਕੈਬਨਿਟ ਵਿੱਚ ਰੇਤ ਅਤੇ ਖਣਨ ਮਾਫੀਆ ਬਾਰੇ ਵੀ ਫੈਸਲਾ ਲਿਆ ਜਾਵੇਗਾ। ਚੰਨੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਮਾਫੀਆ ਦੇ ਖ਼ਿਲਾਫ਼ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
Next articleਮੋਦੀ ਨੇ ਮੁੱਖ ਮੰਤਰੀ ਬਣਨ ’ਤੇ ਚੰਨੀ ਨੂੰ ਵਧਾਈ ਦਿੱਤੀ