HOME ਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ – ਸਾਂਝਾ...

ਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ – ਸਾਂਝਾ ਅਧਿਆਪਕ ਮੋਰਚਾ

1

 ਪਹਿਲਾਂ ਹੀ ਅਧਿਆਪਕਾਂ ਦੀਆਂ ਜਨਗਣਨਾ 2027 ਤੇ ਡਰੱਗ ਸੈਂਸਸ ਚ ਡਿਊਟੀ ਲੱਗਣ ਕਾਰਨ ਸਕੂਲਾਂ ਦੀ ਪੜ੍ਹਾਈ ਦਾ ਹੋ ਰਿਹਾ ਨੁਕਸਾਨ 

ਕਪੂਰਥਲਾ,  (ਸਮਾਜ ਵੀਕਲੀ)   ( ਵਿਸੇਸ ਪ੍ਰਤੀਨਿਧ )– ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਰਸ਼ਪਾਲ ਸਿੰਘ ਵੜੈਚ ਸੂਬਾਈ ਆਗੂ ਜੀਟੀਯੂ, ਸੁਖਦਿਆਲ ਸਿੰਘ ਝੰਡ ਜਿਲ੍ਹਾ  ਪ੍ਰਧਾਨ ਅਧਿਆਪਕ ਦਲ ਸੁਖਚੈਨ ਸਿੰਘ ਬੱਧਣ ਜ਼ਿਲ੍ਹਾ ਪ੍ਰਧਾਨ ਜੀ ਟੀ ਯੂ, ਗੁਰਮੇਜ਼ ਸਿੰਘ ਤਲਵੰਡੀ ਚੌਧਰੀਆਂ, ਨਰੇਸ਼ ਕੋਹਲੀ ਮਾਸਟਰ ਕੇਡਰ ਯੂਨੀਅਨ ਆਦਿ ਆਗੂਆਂ  ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ। ਕਿਉਂਕਿ ਪਹਿਲਾਂ ਹੀ ਸਕੂਲਾਂ ਦੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਡਰੱਗ ਸੈਂਸਸ ਅਤੇ ਜਨਗਣਨਾ 2027 ਵਿੱਚ ਲੱਗ ਚੁੱਕੀਆਂ ਹਨ। ਜਿਸ ਕਾਰਨ ਸਕੂਲਾਂ ਵਿੱਚ ਬਹੁਤ ਹੀ ਘੱਟ ਸਟਾਫ ਬਚਿਆ ਹੈ, ਜੋ ਸਕੂਲਾਂ ਨੂੰ ਚਲਾ ਰਿਹਾ ਹੈ।ਇਸ ਲਈ ਅਧਿਆਪਕਾਂ ਦੀ ਡਿਊਟੀ ਨਗਰ ਕੌਂਸਲ ਚੋਣਾਂ ਚੋਣਾਂ ਵਿੱਚ ਬਿਲਕੁਲ ਨਾ ਲਗਾਈ ਜਾਵੇ। ਆਗੂਆਂ ਨੇ ਕਿਹਾ ਕਿ ਉਕਤ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਨਗਰ ਕੌਂਸਲ ਚੋਣਾਂ ਵਿੱਚ ਡਿਊਟੀਆਂ ਲਗਾਈਆਂ ਜਾਣ। ਉਨ੍ਹਾਂ  ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਹੁਣ ਵੀ ਅਧਿਆਪਕਾਂ ਦੀਆਂ ਡਿਊਟੀਆਂ ਇਹਨਾਂ ਚੋਣਾਂ ਵਿੱਚ ਲਗਾਈਆਂ ਜਾਂਦੀਆਂ ਹਨ ਤਾਂ ਇਸ ਸਬੰਧੀ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਤੇ ਇਹਨਾਂ ਡਿਊਟੀਆਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾਣਗੇ। ਸਕੂਲ ਆਫ ਐਮੀਨੈਂਸ ਜੋ ਕਿ ਸਰਕਾਰ ਦਾ ਇੱਕ ਸੁਪਨਾ ਹਨ ਦੇ ਵਿਭਾਗ ਦੇ ਡਾਇਰੈਕਟਰ ਵੱਲੋਂ ਜੋ ਪੱਤਰ ਜਾਰੀ ਕੀਤਾ ਗਿਆ ਹੈ, ਕਿ  ਸਕੂਲਾਂ ਦੇ ਅਧਿਆਪਕ ਵਰਗ ਨੂੰ ਬਾਹਰਲੀਆਂ  ਡਿਊਟੀਆਂ ਤੋਂ ਛੋਟ ਦਿੱਤੀ ਜਾਵੇ, ਬਾਵਜੂਦ ਇਸਦੇ ਪਹਿਲਾਂ ਹੀ ਅਧਿਆਪਕਾਂ ਦੀਆਂ ਬਹੁਤ ਗਿਣਤੀ ਵਿੱਚ ਸੈਂਸਸ ਤੇ ਡਰੱਗ ਸੈਂਸਸ ਵਿੱਚ ਡਿਊਟੀਆਂ ਲੱਗ ਚੁੱਕੀਆਂ ਹਨ। ਇਸ ਮੌਕੇ ਤੇ ਸੰਦੀਪ ਸਿੰਘ, ਯਾਦਵਿੰਦਰ ਸਿੰਘ, ਅਜੈ ਸ਼ਰਮਾ, ਅਵਤਾਰ ਸਿੰਘ, ਭਜਨ ਸਿੰਘ ਮਾਨ, ਹਰਦੇਵ ਸਿੰਘ ਖਾਨੋਵਾਲ, ਮਨਜਿੰਦਰ ਸਿੰਘ ਧੰਜੂ, ਵੱਸਣਦੀਪ ਸਿੰਘ ਜੱਜ,ਗੁਰਦੇਵ ਸਿੰਘ, ਅਮਨਦੀਪ ਸਿੰਘ ਖਿੰਡਾ, ਅਸ਼ਵਨੀ ਕੁਮਾਰ, ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਸੁਖਨਿੰਦਰ ਸਿੰਘ, ਅਵਤਾਰ ਸਿੰਘ ਹੈਬਤਪੁਰ,ਦਵਿੰਦਰ ਸਿੰਘ, ਮਨਜਿੰਦਰ ਸਿੰਘ ਠੱਟਾ, ਅਮਨਦੀਪ ਸਿੰਘ ਬਿਧੀਪੁਰ, ਜਗਜੀਤ ਸਿੰਘ ਬੂਲਪੁਰ, ਤਰਮਿੰਦਰ ਸਿੰਘ ਮੱਲ੍ਹੀ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਸਿੰਦਰ ਸਿੰਘ, ਆਦਿ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਧਿਆਨ ਲਗਾਉਣਾ ਜ਼ਰੂਰੀ – ਗੁਰਮੇਲ ਪਹਿਲਵਾਨ
Next articleਟੁਕੜੇ ਕਰਨ ਵਾਲੀ ਕੂਟਨੀਤੀ ਉਹ ਕੈਨੇਡਾ ਹੋਵੇਂ ਜਾਂ ਭਾਰਤ – ਅਲਾਪ ਇੱਕ ਹੀ ਹੈ