ਚਰਨਜੀਤ ਸਿੰਘ ਚੰਨੀ ਦੀ ਇੰਗਲੈਂਡ ਫੇਰੀ ਨੂੰ ਲੈ ਕੇ ਪ੍ਰਵਾਸੀ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ

ਯੂ ਕੇ ਵਿੱਚ ਵੱਖ-ਵੱਖ ਸਮਾਗਮਾਂ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਰੂਬਰੂ ਹੋਣਗੇ ਚਰਨਜੀਤ ਚੰਨੀ – ਫੁੱਲ, ਕਲਸੀ

ਲੰਡਨ, (ਸਮਾਜ ਵੀਕਲੀ) (ਸਮਰਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਹਲਕਾ ਜਲੰਧਰ ਤੋਂ ਸਾਂਸਦ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਇੰਗਲੈਂਡ ਫੇਰੀ ਨੂੰ ਲੈ ਕੇ ਪ੍ਰਵਾਸੀ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇੰਗਲੈਂਡ ਦੇ ਉੱਗੇ ਕਾਰੋਬਾਰੀ ਈਸਟਮੀਤ ਸਿੰਘ ਫੁੱਲ ਅਤੇ ਨਛੱਤਰ ਸਿੰਘ ਕਲਸੀ ਵੱਲੋਂ ਚੋਣਵੇਂ ਪੱਤਰਕਾਰਾਂ ਨਾਲ ਚਰਨਜੀਤ ਸਿੰਘ ਚੰਨੀ ਦੀ ਇੰਗਲੈਂਡ ਫੇਰੀ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਆਉਣ ਵਾਲੇ ਅਗਲੇ ਦਿਨਾਂ ਦੌਰਾਨ ਚਰਨਜੀਤ ਸਿੰਘ ਚੰਨੀ ਆਪਣੀ ਵਿਸ਼ੇਸ਼ ਇੰਗਲੈਂਡ ਫੇਰੀ ਤੇ ਆ ਰਹੇ ਹਨ। ਇਸ ਦੌਰਾਨ ਉਹ ਜਿੱਥੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਸਬੰਧੀ

ਵੱਖ-ਵੱਖ ਬੈਠਕਾਂ ਚ ਵਿਚਾਰ ਵਟਾਂਦਰਾ ਕਰਨਗੇ ਤੇ ਉਹਨਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਨਗੇ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਵੱਖ ਵੱਖ ਸਮਾਗਮਾਂ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਰੂਬਰੂ ਵੀ ਹੋਣਗੇ।

ਇਸ ਦੇ ਨਾਲ ਹੀ ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ, ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਿਸਾਨੀ ਮੰਗਾਂ ਸੰਸਦ ਵਿੱਚ ਨਿਡਰ ਹੋ ਕੇ ਪੰਜਾਬ ਦੀਆਂ ਮੰਗਾਂ ਉਠਾਉਣ ਬਦਲੇ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੇਜ਼ੁਬਾਨਾਂ ਤੇ ਜ਼ੁਲਮ
Next articleਦੋਸ਼ੀ