ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ)-ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਜਿਥੇ ਮੇਅਰ ਵੱਲੋਂ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾ ਨਾਲ ਜਾਣ ਪਹਿਚਾਣ ਕੀਤੀ ਗਈ ਅਤੇ ਉਨਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਬਾਰੇ ਜਾਣਕਾਰੀ ਲਈ ਗਈ ,ਉਥੇ ਐਸੋਸੀਏਸ਼ਨ ਵੱਲੋਂ ਉਠਾਏ ਜਨਤਕ ਮੁੱਦਿਆਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਗਿਆ। ਐਸੋਸੀਏਸ਼ਨ ਦੇ ਫਾਊਂਡਰ ਡਾਇਰੈਕਟਰ ਡਾ ਜਸਵਿੰਦਰ ਸਿੰਘ ਦਿਲਾਵਰੀ ਵਲੋ ਐਸੋਸੀਏਸ਼ਨ ਦੇ ਕਾਰਜਾਂ ਦੀ ਵਿਸਥਾਰ ਸਹਿਤ ਜਾਣਕਾਰੀ ਸਾਝੀ ਕੀਤੀ ਗਈ ਜਿਨਾਂ ਦੀ ਮੇਅਰ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਡਾ ਦਿਲਾਵਰੀ ਨੇ ਸ਼ਹਿਰ ਵਿੱਚ ਸੜਕ ਸੁਰੱਖਿਆ ਦੇ ਮੁੱਦਿਆਂ ਦਾ ਗੰਭੀਰਤਾ ਨਾਲ ਜਿਕਰ ਕਰਦਿਆਂ ਸ਼ਹਿਰ ਵਿੱਚ ਕੁੱਝ ਰਸਤਿਆਂ ਤੇ ਆਵਾਜਾਈ ਨੂੰ ਨਿਯੰਤਰਣ ਕਰਨ ਵਾਲੀਆਂ ਲਾਈਟਾਂ ਲਗਾਉਣ ਦੀ ਮੰਗ ਕੀਤੀ ਗਈ । ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਸ਼ਹਿਰ ਦੇ ਕਿਸੇ ਪਾਰਕ ਜਾਂ ਸੜਕ ਦਾ ਨਾਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ਉਤੇ ਰੱਖਣ ਸਬੰਧੀ ਚਰਚਾ ਕੀਤੀ ਗਈ ਮੀਟਿੰਗ ਦੌਰਾਨ ਮੇਅਰ ਬ੍ਰੈਂਡਾ ਲੌਕ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦੁਆਇਆ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਬਾਕੀ ਮੈਂਬਰਾਂ ਵਿੱਚ ਬਲਜੀਤ ਸਿੰਘ ਰਾਏ, ਅਵਤਾਰ ਸਿੰਘ ਧਨੋਆ, ਹਰਪ੍ਰੀਤ ਸਿੰਘ ਮਾਨਕਟਲਾ, ਇੰਦਰਜੀਤ ਸਿੰਘ ਲੱਧੜ, ਹਰਵਿੰਦਰ ਸਿੰਘ ਅਤੇ ਦਮਨਦੀਪ ਸਿੰਘ ਹਾਜਰ ਸਨ।



