ਲਖੀਮਪੁਰ ਖੀਰੀ ਹਿੰਸਾ ਸਬੰਧੀ ਆਸ਼ੀਸ਼ ਮਿਸ਼ਰਾ ਸਣੇ 14 ਖ਼ਿਲਾਫ਼ ਦੋਸ਼ ਆਇਦ

ਲਖੀਮਪੁਰੀ ਖੀਰੀ (ਸਮਾਜ ਵੀਕਲੀ) : ਅਕਤੂਬਰ 2021 ਵਿੱਚ ਤਿਕੋਨੀਆ ਵਿੱਚ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਲਖੀਮਪੁਰ ਖੀਰੀ ਦੀ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ਵਿੱਚ ਜਿਨ੍ਹਾਂ ਮੁਲਜ਼ਮਾਂ ’ਤੇ ਦੋਸ਼ ਆਇਦ ਕੀਤੇ ਗਏ, ਉਨ੍ਹਾਂ ਵਿੱਚ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ਼ ਕਾਲੇ, ਸਤਿਅਮ ਉਰਫ਼ ਸੱਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਰਾਣਾ, ਵਰਿੰਦਰ ਸ਼ੁਕਲਾ ਅਤੇ ਧਰਮਿੰਦਰ ਬੰਜਾਰਾ ਸ਼ਾਮਲ ਹਨ। ਵਰਿੰਦਰ ਸ਼ੁਕਲਾ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 201 ਤਹਿਤ ਦੋਸ਼ ਆਇਦ ਕੀਤੇ ਗਏ ਹਨ। ਬਾਕੀਆਂ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 147, 148, 149, 302, 307, 326, 427 ਅਤੇ 120 (ਬੀ) ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 177 ਦੇ ਤਹਿਤ ਦੋਸ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਸੱਤਿਆ ਪ੍ਰਕਾਸ਼ ਤ੍ਰਿਪਾਠੀ, ਲਤੀਫ ਕਾਲੇ ਅਤੇ ਸੁਮਿਤ ਜੈਸਵਾਲ ਖ਼ਿਲਾਫ਼ ਵੀ ਆਰਮਜ਼ ਐਕਟ ਤਹਿਤ ਦੋਸ਼ ਆਇਦ ਕੀਤੇ ਗਏ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲੀਸ ਬੱਬੂ ਮਾਨ ਤੇ ਮਨਕੀਰਤ ਔਲਖ ਸਣੇ ਹੋਰਾਂ ਤੋਂ ਕਰੇਗੀ ਪੁੱਛ ਪੜਤਾਲ
Next articleਪਤੀ ਖੂਨ-ਪਸੀਨੇ ਦੀ ਕਮਾਈ ਭੇਜਦਾ ਰਿਹਾ ਤੇ ਪਤਨੀ ਜੂਆ ਖੇਡਦੀ ਰਹੀ: ਆਖ਼ਰ ਇਕ ਦਿਨ ਖ਼ੁਦ ਨੂੰ ਦਾਅ ’ਤੇ ਲਾਇਆ ਤੇ ਹਾਰ ਗਈ