ਹਰ ਇਨਸਾਨ ਇਹੋ ਜਿਹੇ ਫ੍ਰੀ ਮੈਡੀਕਲ ਕੈੰਪਾਂ ਵਿੱਚ ਆਪਣੀ ਮੋਹਰੀ ਭੂਮਿਕਾ ਨਿਭਾਵੇ - ਕੁਲਵਿੰਦਰ ਸਿੰਘ ਬੈਨੀਪਾਲ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਇਨਸਾਨੀਅਤ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿੱਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਨੇੜੇ ਸੀ.ਆਰ.ਪੀ ਕਲੌਨੀ, ਦੁੱਗਰੀ ਲੁਧਿਆਣਾ ਨੇ ਚੈਰੀਟੇਬਲ ਡਿਸਪੈਂਸਰੀ ਲੁਧਿਆਣਾ ਦੇ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਏ ਗਏ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਦਾ ਰਸਮੀ ਉਦਘਾਟਨ ਕਰਨ ਉਪਰੰਤ ਇਕੱਤਰ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਕੈੰਪ ਅੰਦਰ ਚੈੱਕਅੱਪ ਕਰਵਾਉਣ ਵਾਲੇ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਫ੍ਰੀ ਮੈਡੀਕਲ ਚੈੱਕਅੱਪ ਕੈੰਪ ਹਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲਗਾਉਂਦੇ ਰਹਿਣਾ ਚਾਹੀਦਾ ਹੈ , ਜੋ ਕਿ ਕਈ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਸਿੱਧ ਹੁੰਦਾ ਹੈ । ਇਸ ਲਈ ਹਰ ਇਨਸਾਨ ਨੂੰ ਇੱਕ ਵਲੰਟੀਅਰ ਦੇ ਰੂਪ ਵਜੋਂ ਇਹ ਕਾਰਜ ਕਰਨ ਵਿੱਚ ਆਪਣੀ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ । ਇਸ ਦੌਰਾਨ ਕੈੰਪ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਕਰਤਾਰ ਸਿੰਘ ਬਰਾੜ ਨੇ ਆਪਣਾ ਮੈਡੀਕਲ ਚੈੱਕਅੱਪ ਅਤੇ ਬਲੱਡ ਅਤੇ ਸ਼ੂਗਰ ਦੀਆਂ ਬਿਮਾਰੀਆਂ ਚੈੱਕ ਕਰਕੇ ਕਰਵਾਈ । ਇਸ ਮੌਕੇ ਕੈਂਪ ਦੇ ਮੁੱਖ ਪ੍ਰਬੰਧਕਾਂ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਤੇ ਚੈਰੀਟੇਬਲ ਡਿਸਪੈਂਸਰੀ ਦੇ ਹੈਡ ਸ੍ਰ: ਜਰਨੈਲ ਸਿੰਘ, ਤਰਲੋਚਨ ਸਿੰਘ ਨੇ ਜਾਣਕਾਰੀ ਦੇਂਦਿਆਂ ਹੋਇਆਂ ਕਿਹਾ ਕਿ ਲਗਾਏ ਗਏ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਵਿੱਚ 100 ਤੋਂ ਵੱਧ ਵਿਅਕਤੀਆਂ ਨੇ ਆਪਣਾ ਮੈਡੀਕਲ ਚੈੱਕਅੱਪ ਕਰਵਾਇਆ। ਇਸ ਕੈੰਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਪ੍ਰਸਿੱਧ ਡਾਕਟਰਾਂ ਨੇ ਆਪਣਾ ਯੋਗਦਾਨ ਪਾਇਆ। ਦੰਦਾਂ ਦੇ ਡਾਕਟਰ ਰਵਿੰਦਰ ਕੌਰ ( ਐਮ.ਡੀ.ਐਸ ) ਨੇ ਦੰਦਾਂ ਬਾਰੇ ਸਾਰਿਆਂ ਨੂੰ ਜਾਣਕਾਰੀ ਦਿੱਤੀ ਅਤੇ ਸੰਗਤਾਂ ਦਾ ਫ੍ਰੀ ਇਲਾਜ ਵੀ ਕੀਤਾ। ਡਾਕਟਰ ਗੁਰਪ੍ਰੀਤ ਸਿੰਘ (ਬੀ.ਏ.ਐਮ.ਐਸ) ਹੋਰਾਂ ਨੇ ਵੀ ਕਈ ਮਰੀਜ਼ਾਂ ਦਾ ਪੂਰਨ ਚੈੱਕਅੱਪ ਕੀਤਾ ਅਤੇ ਫ੍ਰੀ ਦਵਾਈਆਂ ਵੀ ਦਿੱਤੀਆਂ। ਹਰੀਦੇਬਾਲੀ ਜਿਹੜੇ ਕਿ ਹੋਮਿਓਪੈਥੀ ਦੇ ਵੀ ਸਪੈਸ਼ਲਿਸਟ ਹਨ ਉਨ੍ਹਾਂ ਨੇ ਵੀ ਮਰੀਜ਼ਾਂ ਨੂੰ ਚੈੱਕ ਕਰਕੇ ਹੋਮਿਓਪੈਥਿਕ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਅਤੇ ਫ੍ਰੀ ਦਵਾਈ ਵੀ ਦਿੱਤੀ। ਸਾਰੇ ਮਰੀਜਾਂ ਦੇ ਬਲੱਡ ਅਤੇ ਖੂਨ ਦੇ ਟੈਸਟ ਵੀ ਫ੍ਰੀ ਕੀਤੇ ਗਏ। ਚੈਰੀਟੇਬਲ ਡਿਸਪੈਂਸਰੀ ਅਤੇ ਸ਼੍ਰੀ ਸੁਖਮਨੀ ਸਾਹਿਬ ਸੋਸਾਇਟੀ ਲੁਧਿਆਣਾ ਦੇ ਸਮੂਹ ਮੈਂਬਰ ਜਰਨੈਲ ਸਿੰਘ, ਤਰਲੋਚਨ ਸਿੰਘ, ਜਸਵਿੰਦਰ ਸਿੰਘ, ਪਰਮਵੀਰ ਸਿੰਘ, ਇੰਦਰਜੀਤ ਸਿੰਘ, ਹਰਮਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਵਿੱਕੀ, ਰਵਿੰਦਰ ਕੌਰ, ਸੁਖਦੀਪ ਕੌਰ, ਅਮਨਦੀਪ ਕੌਰ ਦੀ ਸਾਰੀ ਟੀਮ ਵੱਲੋਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਵੱਲੋਂ ਕੈਂਪ ਵਿੱਚ ਪਹੁੰਚਣ ਵਾਲੇ ਸਮੂਹ ਪਤਵੰਤੇ ਸੱਜਣਾਂ, ਜਿਨ੍ਹਾਂ ਨੇ ਮੈਡੀਕਲ ਕੈੰਪ ਵਿੱਚ ਆ ਕੇ ਆਪਣਾ ਚੈੱਕਅੱਪ ਕਰਵਾਇਆ। ਅਤੇ ਚੈਰੀਟੇਬਲ ਡਿਸਪੈਂਸਰੀ ਦੇ ਸਮੂਹ ਟੀਮ ਦੇ ਮੈਂਬਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ।ਇਸ ਸਮੇ ਉਨ੍ਹਾਂ ਦੇ ਨਾਲ ਚੈਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



