HOME ਸੀ ਐਚ ਸੀ ਅੱਪਰਾ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ

ਸੀ ਐਚ ਸੀ ਅੱਪਰਾ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਸਿਵਲ ਸਰਜਨ ਜਲੰਧਰ  ਅਤੇ ਐਪੀਡੀਮੋਲੋਜਿਸਟ ਡਾਕਟਰ ਅਦਿੱਤਿਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਐਸ ਐਮ ਓ ਡਾਕਟਰ ਕਿਰਨ ਕੌਸ਼ਲ ਸੀ ਐਚ ਸੀ ਅੱਪਰਾ ਦੀ ਅਗਵਾਈ ਵਿੱਚ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ ਜਿਸ ਦੌਰਾਨ ਜਸਪਾਲ ਸੰਧੂ ਦੇ ਸਹਿਯੋਗ ਨਾਲ਼ , ਗੁਰਨੇਕ ਲਾਲ ਹੈਲਥ ਸੁਪਰਵਾਈਜਰ ਨੇ ਆਪਣੀ ਸਟਾਫ ਟੀਮ ਨੂੰ ਨਾਲ ਲੈ ਕੇ ਪਿੰਡ ਅੱਪਰਾ ਦੇ ਸਰਕਾਰੀ ਹਾਈ ਸਕੂਲ ਅਤੇ ਨਿੱਜੀ ਸਕੂਲਾਂ ਵਿੱਚ ਵਿਜ਼ਟ ਕੀਤੀ ਗਈ। ਅਧਿਆਪਕ ਅਤੇ ਬੱਚਿਆਂ ਨੂੰ ਡੇਂਗੂ, ਮਲੇਰੀਆ, ਚਿਕਨ ਗੁਨੀਆ ਬੁਖਾਰ ਅਤੇ ਮੌਸਮੀ ਬਿਮਾਰੀਆਂ ਦੇ ਕਾਰਨ,  ਲੱਛਣ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਅਤੇ ਕਿਹਾ ਕਿ ਇਹ ਬੁਖਾਰ ਫੈਲਾਉਣ ਵਾਲਾ ਮੱਛਰ ਸਾਫ ਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ । ਆਪਣੇ ਘਰਾਂ ਵਿੱਚ ਅਤੇ ਘਰਾਂ ਦੇ ਆਲ਼ੇ ਦੁਆਲ਼ੇ ਪਾਣੀ ਨਹੀਂ ਖੜ੍ਹਾ ਹੋਣ ਦੇਣਾ ਚਾਹੀਦਾ। ਕੋਈ ਵੀ ਬੁਖ਼ਾਰ ਹੋਵੇ,  ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਹੀਂ ਖਾਣੀ ਚਾਹੀਦੀ। ਇਸ ਤੋਂ ਇਲਾਵਾ ਉਨ੍ਹਾਂ  ਨੂੰ ਠੰਢ ਤੋਂ ਬਚਣ ਲਈ ਕਿਹਾ,  ਸਾਫ ਸੁੱਥਰਾ ਤੇ ਸੰਤੁਲਿਤ ਭੋਜਨ ਖਾਣ ਲਈ ਕਿਹਾ । ਅਣ ਢੱਕੀਆਂ ਬਾਹਲੀਆਂ ਚੀਜਾਂ ਨਹੀਂ ਖਾਣੀਆਂ ਚਾਹੀਦੀਆਂ।ਇਸ ਮੌਕੇ ਅਮਰਜੀਤ ਕੌਰ ਐਲ ਐਚ ਵੀ, ਰਾਜਬੀਰ ਫੈਸਿਲਿਟੇਟਰ , ਪਰਮਿੰਦਰ ਕੌਰ ਸ਼ਸ਼ੀ ਆਸ਼ਾ , ਮਨਦੀਪ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ, ਅਰਵਿੰਦਰ ਸਿੰਘ, ਨੈਂਸੀ ਰਾਣੀ, ਨੀਰੂ ਬਾਲਾ, ਗੁਰਨਾਮ ਅਤੇ ਪੰਚਾਇਤ ਮੈਂਬਰ ਆਦਿ ਵੀ ਸ਼ਾਮਿਲ ਹੋਏ। ਕੂਲਰ , ਫਰਿੱਜ ਦੀਆਂ ਟਰੇਆਂ, ਗ਼ਮਲੇ, ਕੰਟੇਨਰ, ਟਾਇਰਾਂ ਆਦਿ ਵਿੱਚ ਲਾਰਵਾ ਚੈੱਕ ਕੀਤਾ ਗਿਆ ਅਤੇ ਨਾਲ ਨਾਲ ਜਾਣਕਾਰੀ ਵਾਲੇ ਪੈਂਫਲਿਟ  ਵੀ ਵੰਡੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੀਜੀ ਵਾਰ ਵਾਧੇ ਕਾਰਨ ਲੋਕਾਂ ਦੀਆਂ ਜੇਬਾਂ ਤੇ ਪਿਆ ਡਾਕਾ: ਜਥੇਦਾਰ ਸੁਰਜੀਤ ਸਿੰਘ ਦੋਭਾਲੀ
Next articleਅੱਡਾ ਦੁਸਾਂਝ ਕਲਾਂ ਵਿਖੇ ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ