ਚੰਡੀਗੜ੍ਹ (ਸਮਾਜ ਵੀਕਲੀ):ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਨਸਿਲ ਸ਼ਾਰਪਨਰਾਂ ’ਤੇ ਜੀਐੱਸਟੀ 18 ਫੀਸਦ ਤੋਂ ਘਟਾ ਕੇ 12 ਫੀਸਦ ਕਰਨ ਸਬੰਧੀ ਸੂਬੇ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਜੀਐੱਸਟੀ ਕੌਂਸਲ ਦਾ ਧੰਨਵਾਦ ਕੀਤਾ ਹੈ। ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ 49ਵੀਂ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੁਝ ਰਾਹਤ ਮਿਲੇਗੀ।